ਅੰਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦਾ ਵੱਡਾ ਆਪਰੇਸ਼ਨ

ਅੰਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦਾ ਵੱਡਾ ਆਪਰੇਸ਼ਨ

ਸ਼ਾਹਕੋਟ : ਅੰਮ੍ਰਿਤਪਾਲ ਸਿੰਘ ਖਿਲਾਫ਼ ਚੱਲ ਰਹੀ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ਦੇ ਚੱਲਦਿਆਂ ਪੰਜਾਬ ਦੀਆਂ ਕਈ ਥਾਵਾਂ ‘ਤੇ ਇੰਟਰਨੈਟ ਸੇਵਾ ਠੱਪ ਕਰ ਦਿੱਤੀ ਗਈ ਹੈ। ਬਠਿੰਡਾ ਸਮੇਤ ਕਈ ਇਲਾਕਿਆਂ ‘ਚ ਇੰਟਰਨੈਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਬਠਿੰਡੇ ਦੇ ਚਉਕੇ ਪਿੰਡ ‘ਚ ਅੰਮ੍ਰਿਤਪਾਲ ਦਾ ਸਮਾਗਮ ਹੋਣਾ ਸੀ ਜਿਸ ਤੋਂ ਬਾਅਦ ਉਸਨੇ ਬਰਨਾਲੇ ਦੇ ਭਦੌਰ ਜਾਣਾ ਸੀ ਪਰ ਪੁਲਿਸ ਨੇ ਉਸਨੂੰ ਸ਼ਾਹਕੋਟ ‘ਚ ਹੀ ਘੇਰਾ ਪਾਇਆ ਹੋਇਆ ਹੈ। ਪੁਲਿਸ ਨੇ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਵੀ ਹਿਰਾਸਤ ‘ਚ ਲਿਆ ਹੋਇਆ ਹੈ ਅਤੇ ਕੁਝ ਵਾਹਨਾਂ ਨੂੰ ਵੀ ਜ਼ਬਤ ਕੀਤਾ ਗਿਆ। ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਣ ਲਈ ਚਲਾਏ ਜਾ ਰਹੇ ਆਪਰੇਸ਼ਨ ਨੂੰ ਜਲੰਧਰ ਰੇਂਜ ਦੇ ਡੀਆਈਜੀ ਸਵਪਨ ਸ਼ਰਮਾ ਲੀਡ ਕਰ ਰਹੇ ਹਨ।

You must be logged in to post a comment Login