ਮੁੰਬਈ, 22 ਮਾਰਚ- ਹਿੰਦੀ ਫਿਲਮ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਮੁੜ ਦਿਲਜੀਤ ਦੋਸਾਂਝ ‘ਤੇ ਨਿਸ਼ਾਨਾ ਲਾਇਆ ਹੈ। ਕੱਟੜਪੰਥੀ ਸਿੱਖ ਪ੍ਰਚਾਰਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਪੰਜਾਬ ਪੁਲੀਸ ਕਾਰਵਾਈ ਦੇ ਮੱਦਨੇਜ਼ਰ ਕੰਗਨਾ ਨੇ ਅਦਾਕਾਰ ਅਤੇ ਗਾਇਕ ਦਿਲਜੀਤ ਲਈ ਸੋਸ਼ਲ ਮੀਡੀਆ ‘ਤੇ ਚੇਤਾਵਨੀ ਵੀ ਪੋਸਟ ਕੀਤੀ ਹੈ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਚੱਲ ਰਹੇ ਮਸ਼ਹੂਰ ਮੀਮ ਦੀ ਮਿਸਾਲ ਦਿੰਦੇ ਹੋਏ ਉਸ ਨੇ ਲਿਖਿਆ, ਦਿਲਜੀਤ ਜੀ ‘ਪੁਲਸ ਆ ਗਈ ਪੁਲਸ।’ ਕੰਗਨਾ ਨੇ ਟਵਿੱਟਰ ਅਤੇ ਇੰਸਟਾਗ੍ਰਾਮ ’ਤੇ ਪੋਸਟ ਸ਼ੇਅਰ ਕੀਤੀ ਹੈ।

You must be logged in to post a comment Login