ਮਹਿੰਦਰਾ ਕਾਲਜ ’ਚ ‘ਪੰਜਾਬੀ ਭਾਸ਼ਾ ਵਿਚ ਕੰਪਿਊਟਰ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ

ਮਹਿੰਦਰਾ ਕਾਲਜ ’ਚ ‘ਪੰਜਾਬੀ ਭਾਸ਼ਾ ਵਿਚ ਕੰਪਿਊਟਰ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ

ਕਾਲਜ ਪ੍ਰਿੰਸੀਪਲ ਵਲੋਂ ਮਾਹਿਰ ਡਾ. ਸੀ.ਪੀ. ਕੰਬੋਜ ਦਾ ਕੀਤਾ ਸਨਮਾਨ

ਪਟਿਆਲਾ, 22 ਮਾਰਚ -ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ ਪੰਜਾਬੀ ਵਿਭਾਗ ਵੱਲੋਂ ਗਾਈਡੇਂਸ ਐਂਡ ਕਾਊਂਸਲਿੰਗ ਸੈਲ ਦੇ ਸਹਿਯੋਗ ਨਾਲ ਬੀਤੇ ਦਿਨੀਂ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ, ਜਿਸਦਾ ਵਿਸ਼ਾ ਪੰਜਾਬੀ ਭਾਸ਼ਾ ਵਿੱਚ ਕੰਪਿਊਟਰ ਦੀ ਵਰਤੋਂ ਸੀ। ਵਿਸ਼ੇਸ਼ ਤੌਰ ’ਤੇ ਪੁੱਜੇ ਇਸ ਵਿਸ਼ੇ ਦੇ ਮਾਹਿਰ ਡਾਕਟਰ ਸੀ.ਪੀ. ਕੰਬੋਜ ਨੇ ਦੱਸਿਆ ਕਿ ਅਸੀਂ ਪੰਜਾਬੀ ਭਾਸ਼ਾ ਅਤੇ ਕੰਪਿਊਟਰ ਦੀ ਭਾਸ਼ਾ ਵਿਚਕਾਰ ਪੁੱਲ ਦਾ ਕੰਮ ਕਰ ਰਹੇ ਹਾਂ। ਸੀ. ਪੀ. ਕੰਬੋਜ ਅਨੁਸਾਰ ਭਾਸ਼ਾ ਨੂੰ ਜਿਉਂਦਾ ਰੱਖਣ ਲਈ ਤਕਨੀਕ ਨਾਲ ਜੁੜਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਗੁਰਮੁਖੀ ਫੌਂਟ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਇਸ ਵਿਚ ਸਹੀ ਢੰਗ ਨਾਲ ਟਾਈਪਿੰਗ ਦੀ ਵਰਤੋਂ ਕਿਸ ਤਰ੍ਹਾਂ ਕਰ ਸਕਦੇ ਹਾਂ। ਸੀ.ਪੀ. ਕੰਬੋਜ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਸਬੰਧਤ ਐਪਸ ਬਾਰੇ ਦਸਿਆ। ਜਿੱਥੇ ਉਹਨਾਂ ਨੇ ਸਾਨੂੰ ਕੰਪਿਊਟਰ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬੀ ਭਾਸ਼ਾ ਵਿਚ ਕੰਪਿਊਟਰ ਨਾਲ ਸਬੰਧਤ ਮਾਹੀਆ ਅਤੇ ਕਵਿਤਾਵਾਂ ਸੁਣਾ ਕੇ ਪੰਜਾਬੀ ਦਾ ਮਾਣ ਵੀ ਵਧਾਇਆ।
ਮਹਿੰਦਰਾ ਕਾਲਜ ਦੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਪੁੱਜੇ ਡਾ. ਸੀ. ਪੀ. ਕੰਬੋਜ ਨੂੰ ਸਨਮਾਨਿਤ ਕੀਤਾ ਅਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਗਾਓਂ ਸਮਾਗਮਾਂ ਲਈ ਪ੍ਰੇਰਿਤ ਕੀਤਾ। ਪੰਜਾਬੀ ਵਿਭਾਗ ਦੇ ਇੰਚਾਰਜ ਡਾ. ਸੁਨੀਤਾ ਅਰੋੜਾ ਨੇ ਸਭ ਦਾ ਧੰਨਵਾਦ ਕੀਤਾ। ਪੰਜਾਬੀ ਵਿਭਾਗ ਦੇ ਅਧਿਆਪਕਾਂ ਡਾ. ਗੀਤਾ ਬਜਾਜ, ਡਾ. ਬਲਦੀਪ ਕੌਰ, ਡਾ. ਨਵਨੀਤ ਕੌਰ, ਪ੍ਰੋ. ਪ੍ਰੇਮ ਲਤਾ, ਪ੍ਰੋ. ਮਨਿੰਦਰ ਕੌਰ, ਡਾ. ਬਲਕਰਨ ਸਿੰਘ, ਡਾ. ਸਵਰਨ ਸਿੰਘ, ਡਾ. ਮਨਪ੍ਰੀਤ ਕੌਰ, ਪ੍ਰੋ. ਸੋਹਜ ਦੀਪ, ਪ੍ਰੋ. ਅਮਨਦੀਪ ਕੌਰ, ਪ੍ਰੋ. ਜਸਬੀਰ ਸਿੰਘ, ਡਾ. ਰੁਪਿੰਦਰ ਕੌਰ, ਪ੍ਰੋ. ਸੁਖਵਿੰਦਰ ਸਿੰਘ ਅਤੇ ਪ੍ਰੋ ਸੰਦੀਪ ਸਿੰਘ ਨੇ ਬਹੁਤ ਸ਼ਿੱਦਤ ਨਾਲ ਸਾਰੇ ਪ੍ਰੋਗਰਾਮਾਂ ਵਿਚ ਆਪਣੀ ਭੂਮਿਕਾ ਨਿਭਾਈ।

You must be logged in to post a comment Login