ਅਟਾਰੀ, 18 ਅਪਰੈਲ- ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ), ਪਾਕਿਸਤਾਨ ਵਿਖੇ ਵਿਸਾਖੀ ਮਨਾਉਣ ਅਤੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਉਪਰੰਤ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤਿਆ। ਜ਼ਿਕਰਯੋਗ ਹੈ ਕਿ ਵਿਸਾਖੀ ਪਰਬ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ 9 ਅਪਰੈਲ ਨੂੰ ਰਵਾਨਾ ਹੋਇਆ ਸੀ, ਜਦੋਂ ਕਿ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਠਹਿਰ ਦੌਰਾਨ ਇੱਕ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਵਤਨ ਵਾਪਸੀ ਮੌਕੇ ਅਟਾਰੀ ਸਰਹੱਦ ਵਿਖੇ ਗੱਲਬਾਤ ਕਰਦਿਆਂ ਸ਼ਰਧਾਲੂ ਨਰਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ 14 ਅਪਰੈਲ ਨੂੰ ਖਾਲਸਾ ਸਾਜਨਾ ਦਿਵਸ (ਵਿਸਾਖੀ ਪੁਰਬ) ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

You must be logged in to post a comment Login