ਬਟਾਲਾ: ਹਮਲੇ ਤੋਂ ਕੁੱਝ ਦੇਰ ਪਹਿਲਾਂ 3 ਸਾਲ ਦੀ ਧੀ ਨਾਲ ਵੀਡੀਓ ਕਾਲ ਰਾਹੀਂ ਗੱਲ ਕੀਤੀ ਸੀ ਸ਼ਹੀਦ ਹਰਕ੍ਰਿਸ਼ਨ ਸਿੰਘ ਨੇ

ਬਟਾਲਾ: ਹਮਲੇ ਤੋਂ ਕੁੱਝ ਦੇਰ ਪਹਿਲਾਂ 3 ਸਾਲ ਦੀ ਧੀ ਨਾਲ ਵੀਡੀਓ ਕਾਲ ਰਾਹੀਂ ਗੱਲ ਕੀਤੀ ਸੀ ਸ਼ਹੀਦ ਹਰਕ੍ਰਿਸ਼ਨ ਸਿੰਘ ਨੇ

ਬਟਾਲਾ, 21 ਅਪਰੈਲ- ਪੁਣਛ ਵਿੱਚ ਅਤਿਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਨੇੜਲੇ ਪਿੰਡ ਤਲਵੰਡੀ ਭਾਰਥਵਾਲ ਦਾ ਜਵਾਨ ਸ਼ਹੀਦ ਹੋਇਆ ਹੈ। ਸ਼ਹੀਦ ਹਰਕ੍ਰਿਸ਼ਨ ਸਿੰਘ (27) ਪੁੱਤਰ ਮੰਗਲ ਸਿੰਘ ਵਾਸੀ ਪਿੰਡ ਤਲਵੰਡੀ ਭਰਥਵਾਲਦੀ ਸ਼ਹੀਦੀ ਖ਼ਬਰ ਪਿੰਡ ਪਹੁੰਚਦਿਆਂ ਹੀ ਪਿੰਡ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਸ਼ਹੀਦ ਜਵਾਨ 49 ਰਾਸ਼ਟਰੀ ਰਾਇਫਲਜ਼ ਵਿੱਚ ਸੇਵਾ ਨਿਭਾਅ ਰਿਹਾ ਸੀ। ਪਿੰਡ ਵਾਸੀਆਂ ਅਨੁਸਾਰ ਸ਼ਹੀਦ ਹਰਕ੍ਰਿਸ਼ਨ ਸਿੰਘ 2017 ਵਿੱਚ ਫੌਜ ‘ਚ ਭਰਤੀ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਪਤਨੀ ਤੇ 3 ਸਾਲ ਦੀ ਬੇਟੀ ਛੱਡ ਗਿਆ ਹੈ। ਸ਼ਹੀਦ ਹਰਕ੍ਰਿਸ਼ਨ ਸਿੰਘ ਦੀ ਪਤਨੀ ਦਲਜੀਤ ਕੌਰ ਨੇ ਦੱਸਿਆ ਕਿ ਵੀਰਵਾਰ ਨੂੰ ਉਨ੍ਹਾਂ ਦੀ ਵੀਡੀਓ ਕਾਲ ਰਾਹੀਂ ਗੱਲਬਾਤ ਹੋਈ ਸੀ ਅਤੇ ਉਸ ਦੇ ਪਤੀ ਨੇ ਆਪਣੀ ਬੇਟੀ ਖੁਸ਼ਪ੍ਰੀਤ ਕੌਰ ਨਾਲ ਵੀ ਗੱਲ ਕੀਤੀ ਸੀ।

You must be logged in to post a comment Login