ਅੰਮ੍ਰਿਤਪਾਲ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਡਿਬਰੂਗੜ੍ਹ ਜੇਲ੍ਹ ਭੇਜਿਆ

ਅੰਮ੍ਰਿਤਪਾਲ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਡਿਬਰੂਗੜ੍ਹ ਜੇਲ੍ਹ ਭੇਜਿਆ

ਡਿਬਰੂਗੜ੍ਹ (ਅਸਾਮ), 23 ਅਪਰੈਲ- ਸੰਸਥਾ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਸਾਮ ਦੇ ਡਿਬਰੂਗੜ੍ਹ ਸਥਿਤ ਕੇਂਦਰੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਪੰਜਾਬ ਪੁਲੀਸ ਤੇ ਕੌਮੀ ਸੁਰੱਖਿਆ ਏਜੰਸੀ (ਐੱਨਐੱਸਏ) ਦੇ ਅਧਿਕਾਰੀ ਵੀ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਪਹੁੰਚੇ ਹਨ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੇ ਡਿਬਰੁਗੜ੍ਹ ਜੇਲ੍ਹ ਵਿੱਚ ਪਹੁੰਚਾਉਣ ਲਈ ਬਠਿੰਡਾ ਤੋਂ ਰਵਾਨਾ ਹੋਇਆ ਵਿਸ਼ੇਸ਼ ਹਵਾਈ ਜਹਾਜ਼ ਕੁੱਝ ਘੰਟੇ ਪਹਿਲਾਂ ਡਿਬਰੁਗੜ੍ਹ ਦੇ ਹਵਾਈ ਅੱਡੇ ’ਤੇ ਉਤਰਿਆ ਸੀ। ਸੂਤਰਾਂ ਅਨੁਸਾਰ ਇਹ ਹਵਾਈ ਜਹਾਜ਼ ਦੁਪਹਿਰ 2.20 ਵਜੇ ਹਵਾਈ ਅੱਡੇ ’ਤੇ ਉਤਰਿਆ ਸੀ। ਕੇਂਦਰੀ ਜੇਲ੍ਹ ਹਵਾਈ ਅੱਡੇ ਤੋਂ 15 ਕਿਲੋਮੀਟਰ ਦੂਰ ਹੈ।

You must be logged in to post a comment Login