ਅੰਮ੍ਰਿਤਸਰ 25 ਅਪ੍ਰੈਲ :- ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ-ਮ੍ਰਿਤਸਰ (ਪਰਕਸ) ਵੱਲੋਂ ਪੰਜਾਬੀ ਭਵਨ ਲੁਧਿਆਣਾ ਦੇ ਪੰਜਾਬੀ ਸਾਹਿਤ ਅਕੈਡਮੀ ਦੇ ਹਾਲ ਵਿਖੇ ਜਨਰਲ ਅਜਲਾਸ ਵਿੱਚ ਦੋ ਪੁਸਤਕਾਂ ਗੁਰੂ ਤੇਗ ਬਹਾਦਰ : ਜੀਵਨ, ਚਿੰਤਨ ਅਤੇ ਬਾਣੀ , ਗੁਰੂ ਨਾਨਕ ਬਾਣੀ : ਸਰੋਕਾਰ ਅਤੇ ਪੈਗਾਮ ਰਲੀਜ਼ ਕੀਤੀਆਂ ਗਈਆਂ । ਇਨ੍ਹਾਂ ਦੋਵਾਂ ਪੁਸਤਕਾਂ ਦੀ ਸੰਪਾਦਨਾਂ ਡਾ. ਬਿਕਰਮ ਸਿੰਘ ਘੁੰਮਣ ਤੇ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕੀਤੀ ਹੈ ਤੇ ਛਪਾਈ ਦੀ ਸੇਵਾ ਸ. ਅਵਤਾਰ ਸਿੰਘ ਸਪਰਿੰਗਫ਼ੀਲਡ ਵੱਲੋਂ ਕੀਤੀ ਗਈ ਹੈ। ਪ੍ਰੈਸ ਨੂੰ ਜਾਰੀ ਬਿਆਨ ਵਿਚ ਸੁਸਾਇਟੀ ਦੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਅਮਰੀਕਾ ਦੇ ਓਹਾਇਹੋ ਸੂਬੇ ਦੇ ਸਪਰਿੰਗਫ਼ੀਲਡ ਸ਼ਹਿਰ ਵਿੱਚ ਰਹਿੰਦੇ ਕਾਰੋਬਾਰੀ ਸ. ਅਵਤਾਰ ਸਿੰਘ ਜੋ ਕਿ ਜਲੰਧਰ ਜ਼ਿਲ੍ਹੇ ਦੇ ਪਿੰਡ ਲੁਹਾਰਾਂ ਦੇ ਜੰਮਪਲ ਹਨ ਨੂੰ ਸੁਸਾਇਟੀ ਦੀਆਂ ਪੁਸਤਕਾਂ ਛਪਵਾਉਣ ਲਈ ਕੀਤੀ ਗਈ ਆਰਥਿਕ ਸਹਾਇਤਾ ਅਤੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਅਮਰੀਕਾ ਅਤੇ ਪੰਜਾਬ ਵਿੱਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸਿੱਖ ਪਛਾਣ ਲਈ ਕੀਤੇ ਗਏ ਵਿਸ਼ੇਸ਼ ਯਤਨਾਂ ਲਈ ਸ. ਅਵਤਾਰ ਸਿੰਘ ਨੂੰ ਦੁਸ਼ਾਲਾ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੀ ਸੁਪਤਨੀ ਬੀਬੀ ਸਰਬਜੀਤ ਕੌਰ ਦਾ ਜਨਮ ਦਿਵਸ ਵੀ ਇਸੇ ਦਿਨ ਸੀ ਜੋ ਕਿ ਸਮਾਗਮ ਵਿੱਚ ਕੇਕ ਕੱਟ ਕੇ ਮਨਾਇਆ ਗਿਆ।ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੇਖਕਾਂ ਨੇ ਭਾਗ ਲਿਆ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login