ਬ੍ਰਿਜ ਭੂਸ਼ਨ ਖ਼ਿਲਾਫ਼ ਦਿੱਲੀ ਪੁਲੀਸ ਨੇ ਵਿਸ਼ੇਸ਼ ਜਾਂਚ ਟੀਮ ਕਾਇਮ ਕੀਤੀ

ਬ੍ਰਿਜ ਭੂਸ਼ਨ ਖ਼ਿਲਾਫ਼ ਦਿੱਲੀ ਪੁਲੀਸ ਨੇ ਵਿਸ਼ੇਸ਼ ਜਾਂਚ ਟੀਮ ਕਾਇਮ ਕੀਤੀ

ਨਵੀਂ ਦਿੱਲੀ, 12 ਮਈ- ਮਹਿਲਾ ਪਹਿਲਵਾਨਾਂ ਵੱਲੋਂ ਜਿਨਸੀ ਸ਼ੋਸ਼ਣ ਬਾਰੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਲਾਗਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਕਾਇਮ ਕਰ ਦਿੱਤੀ ਗਈ ਹੈ। ਦਿੱਲੀ ਪੁਲੀਸ ਨੇ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਇਸ ਵਿੱਚ ਚਾਰ ਮਹਿਲਾ ਪੁਲੀਸ ਅਧਿਕਾਰੀਆਂ ਸਮੇਤ 10 ਪੁਲੀਸ ਕਰਮਚਾਰੀ ਹਨ। ਦਸ ਮੈਂਬਰੀ ਇਸ ਵਿਸ਼ੇਸ਼ ਟੀਮ ਦੀ ਅਗਵਾਈ ਮਹਿਲਾ ਡੀਸੀਪੀ ਕਰੇਗੀ।

You must be logged in to post a comment Login