ਪ੍ਰਦਰਸ਼ਨਕਾਰੀ ਭਲਵਾਨਾਂ ਨੇ ਹਨੂੰਮਾਨ ਮੰਦਰ ਤੱਕ ਮਾਰਚ ਕੀਤਾ ਤੇ ਬੰਗਲਾ ਸਾਹਿਬ ਗੁਰਦੁਆਰੇ ਵੀ ਜਾਣਗੇ

ਪ੍ਰਦਰਸ਼ਨਕਾਰੀ ਭਲਵਾਨਾਂ ਨੇ ਹਨੂੰਮਾਨ ਮੰਦਰ ਤੱਕ ਮਾਰਚ ਕੀਤਾ ਤੇ ਬੰਗਲਾ ਸਾਹਿਬ ਗੁਰਦੁਆਰੇ ਵੀ ਜਾਣਗੇ

ਨਵੀਂ ਦਿੱਲੀ, 17 ਮਈ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਇੱਥੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵੱਲ ਮਾਰਚ ਕੀਤਾ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੇ ਸਾਬਕਾ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ। ਜੰਤਰ-ਮੰਤਰ ‘ਤੇ 25 ਦਿਨਾਂ ਤੋਂ ਪਹਿਲਵਾਨ ਧਰਨੇ ’ਤੇ ਬੈਠੇ ਹਨ। ਇਸ ਮੌਕੇ ਭੀਮ ਆਰਮੀ ਦੇ ਪ੍ਰਧਾਨ ਚੰਦਰਸ਼ੇਖਰ ਆਜ਼ਾਦ ਤੋਂ ਇਲਾਵਾ ਪਹਿਲਵਾਨਾਂ ਦੇ ਨਾਲ ਸੈਂਕੜੇ ਸਮਰਥਕ ਮੌਜੂਦ ਸਨ। ਪ੍ਰਦਰਸ਼ਨਕਾਰੀ ਪਹਿਲਵਾਨ ਬੰਗਲਾ ਸਾਹਿਬ ਗੁਰਦੁਆਰਾ ਮੱਥਾ ਟੇਕਣ ਲਈ ਵੀ ਜਾਣਗੇ।

You must be logged in to post a comment Login