ਫ਼ਰੀਦਕੋਟ, 23 ਮਈ- ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ, ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਭਗੌੜੇ ਐਲਾਨੇ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ ਨੂੰ ਬੰਗਲੌਰ ਹਵਾਈ ਅੱਡੇ ਤੋਂ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੰਦੀਪ ਬਰੇਟਾ ਬੇਅਦਬੀ ਦੇ ਪੰਜ ਮਾਮਲਿਆਂ ਵਿੱਚ ਭਗੌੜਾ ਐਲਾਨਿਆ ਹੋਇਆ ਹੈ ਅਤੇ ਪੰਜਾਬ ਪੁਲੀਸ ਨੇ ਉਸ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਹੋਇਆ ਸੀ। ਪੰਜਾਬ ਪੁਲੀਸ ਦੀ ਵਿਸ਼ੇਸ਼ ਟੀਮ ਨੇ ਸੰਦੀਪ ਬਰੇਟਾ ਨੂੰ ਗ੍ਰਿਫਤਾਰ ਕਰਨ ਲਈ ਬੰਗਲੌਰ ਟੀਮ ਰਵਾਨਾ ਹੋ ਗਈ ਹੈ।
ਬੇਅਦਬੀ ਮਾਮਲੇ ’ਚ ਭਗੌੜਾ ਸੰਦੀਪ ਬਰੇਟਾ ਬੰਗਲੌਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ added by G-Kamboj on
View all posts by G-Kamboj →
You must be logged in to post a comment Login