ਬ੍ਰਿਜ ਭੂਸ਼ਣ ਨੂੰ ਬਚਾਉਣ ਲਈ ਸਰਕਾਰ ਨੂੰ ਵੱਡਾ ਖਮਿਆਜ਼ਾ ਭੁਗਤਨਾ ਪਏਗਾ: ਕਾਂਗਰਸ

ਬ੍ਰਿਜ ਭੂਸ਼ਣ ਨੂੰ ਬਚਾਉਣ ਲਈ ਸਰਕਾਰ ਨੂੰ ਵੱਡਾ ਖਮਿਆਜ਼ਾ ਭੁਗਤਨਾ ਪਏਗਾ: ਕਾਂਗਰਸ

ਨਵੀਂ ਦਿੱਲੀ, 7 ਜੂਨ- ਕਾਂਗਰਸ ਨੇ ਅੱਜ ਕਿਹਾ ਹੈ ਕਿ ਕੇਂਦਰ ਸਰਕਾਰ ਮਹਿਲਾ ਭਲਵਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਣ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਨੂੰ ਇਸ ਦਾ ਵੱਡਾ ਖਮਿਆਜ਼ਾ ਭੁਗਤਨਾ ਪਏਗਾ ਕਿਉਂਕਿ ਦੇਸ਼ ਵਾਸੀ ਸਭ ਕੁਝ ਦੇਖ ਰਹੇ ਹਨ। ਜ਼ਿਕਰਯੋਗ ਹੈ ਕਿ ਮਹਿਲਾ ਭਲਵਾਨਾਂ ਨੇ ਬ੍ਰਿਜ ਭੂਸ਼ਣ ’ਤੇ ਸਰੀਰਕ ਸ਼ੋਸ਼ਣ ਦੇ ਦੋਸ਼ ਲਾਏ ਹਨ ਅਤੇ ਕੇਂਦਰ ਸਰਕਾਰ ਨੇ ਭਲਵਾਨਾਂ ਨੂੰ ਗੱਲਬਾਤ ਲਈ ਸੱਦਿਆ ਹੋਇਆ ਹੈ। ਜਦੋਂ ਇਸ ਬਾਰੇ ਕਾਂਗਰਸ ਦੇ ਬੁਲਾਰੇ ਦੀਪਿੰਦਰ ਹੁੱਡਾ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਸ ਗੱਲਬਾਤ ਦੇ ਸਿੱਟੇ ਦੀ ਉਡੀਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੀਆਂ ਮਹਿਲਾ ਭਲਵਾਨਾਂ ਵੱਲੋਂ ਇਨਸਾਫ ਲਈ ਕੀਤੇ ਜਾ ਰਹੇ ਸੰਘਰਸ਼ ਨਾਲ ਖੜ੍ਹੀ ਹੈ ਅਤੇ ਇਹ ਸਾਥ ਉਦੋਂ ਤਕ ਰਹੇਗਾ ਜਦੋਂ ਤਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਜਾਂਦਾ।

You must be logged in to post a comment Login