ਦਿੱਲੀ ’ਚ 1984 ਦੇ ਦੰਗਾਂ ਪੀੜਤਾਂ ਨੂੰ ਮਿਲੇ ਵਿਦੇਸ਼ ਮੰਤਰੀ ਜੈਸ਼ੰਕਰ

ਦਿੱਲੀ ’ਚ 1984 ਦੇ ਦੰਗਾਂ ਪੀੜਤਾਂ ਨੂੰ ਮਿਲੇ ਵਿਦੇਸ਼ ਮੰਤਰੀ ਜੈਸ਼ੰਕਰ

ਨਵੀਂ ਦਿੱਲੀ, 8 ਜੂਨ- ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਤੋਂ ਮਹੀਨਾ ਚੱਲਣ ਵਾਲੀ ਮੁਹਿੰਮ ਦੇ ਹਿੱਸੇ ਵਜੋਂ ਦੋ ਰੋਜ਼ਾ ਆਪਣਾ ਅਭਿਆਨ ਸ਼ੁਰੂ ਕੀਤਾ। ਬਿਆਨ ਵਿਚ ਕਿਹਾ ਗਿਆ ਹੈ ਕਿ ਕੇਂਦਰੀ ਮੰਤਰੀ ਪੱਛਮੀ ਦਿੱਲੀ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨਾਲ ਤਿਲਕ ਵਿਹਾਰ ਵਿਖੇ 1984 ਦੇ ਸਿੱਖ ਵਿਰੋਧੀ ਦੰਗਿਆਂ ਤੋਂ ਪ੍ਰਭਾਵਿਤ ਪਰਿਵਾਰ ਨੂੰ ਮਿਲੇ। ਬਿਆਨ ਮੁਤਾਬਕ ਜੈਸ਼ੰਕਰ ਬਸਾਈ ਦਾਰਾਪੁਰ ‘ਚ ਉਨ੍ਹਾਂ ਵਿਦਿਆਰਥੀਆਂ ਨੂੰ ਮਿਲਣਗੇ, ਜੋ ਰੂਸ ਦੇ ਯੂਕਰੇਨ ‘ਤੇ ਹਮਲੇ ਕਾਰਨ ਆਪਣੀ ਪੜ੍ਹਾਈ ਛੱਡ ਕੇ ਘਰ ਪਰਤਣ ਲਈ ਮਜਬੂਰ ਹੋਏ ਸਨ। ਇਸ ਵਿਚ ਕਿਹਾ ਗਿਆ ਹੈ ਕਿ ਵਿਦੇਸ਼ ਮੰਤਰੀ ਬਾਅਦ ਦੁਪਹਿਰ  ਪੱਛਮੀ ਦਿੱਲੀ ਦੇ ਮਹਾਵੀਰ ਨਗਰ ਸਥਿਤ ਗੁਰੂ ਅਰਜੁਨ ਦੇਵ ਗੁਰਦੁਆਰਾ ਸਾਹਿਬ ਜਾਣਗੇ, ਜਿੱਥੇ ਉਹ ਅਫਗਾਨ ਸਿੱਖ ਸ਼ਰਨਾਰਥੀਆਂ ਨਾਲ ਮੁਲਾਕਾਤ ਕਰਨਗੇ।

You must be logged in to post a comment Login