‘ਆਪ’ ਨੇ ਵਿਧਾਇਕ ਬੁੱਧ ਰਾਮ ਨੂੰ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਥਾਪਿਆ

‘ਆਪ’ ਨੇ ਵਿਧਾਇਕ ਬੁੱਧ ਰਾਮ ਨੂੰ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਥਾਪਿਆ

ਚੰਡੀਗੜ੍ਹ, 12 ਜੂਨ- ਆਮ ਆਦਮੀ ਪਾਰਟੀ ਨੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਅੱਜ ਪਾਰਟੀ ਦੀ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਹੈ। ‘ਆਪ’ ਨੇ ਨਾਲ ਹੀ ਚਾਰ ਸੂਬਾ ਮੀਤ ਪ੍ਰਧਾਨਾਂ ਸਮੇਤ ਛੇ ਹੋਰ ਅਹੁਦੇਦਾਰਾਂ ਦੇ ਨਾਮ ਦਾ ਐਲਾਨ ਵੀ ਕੀਤਾ ਹੈ। ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਉੜਮੁੜ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਮੁਕਤਸਰ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੂੰ ‘ਆਪ’ ਦੇ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਆਗੂ ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਜਨਰਲ ਸਕੱਤਰ, ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਨੂੰ ਪਾਰਟੀ ਦੇ ਯੂਥ ਵਿੰਗ ਦਾ ਸੂਬਾ ਪ੍ਰਧਾਨ ਥਾਪਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।

You must be logged in to post a comment Login