ਪੰਜਾਬ ਦਾ ਪਲੇਠਾ ਤਿੰਨ ਰੋਜ਼ਾ ਸੈਰ ਸਪਾਟਾ ਸੰਮੇਲਨ ਧੂਮ-ਧੜੱਕੇ ਨਾਲ ਸ਼ੁਰੂ

ਪੰਜਾਬ ਦਾ ਪਲੇਠਾ ਤਿੰਨ ਰੋਜ਼ਾ ਸੈਰ ਸਪਾਟਾ ਸੰਮੇਲਨ ਧੂਮ-ਧੜੱਕੇ ਨਾਲ ਸ਼ੁਰੂ

ਮੁਹਾਲੀ, 11 ਸਤੰਬਰ- ਇਥੋਂ ਦੀ ਐਮਿਟੀ ਯੂਨੀਵਰਸਿਟੀ ਵਿੱਚ ਪੰਜਾਬ ਸਰਕਾਰ ਦਾ ਪਲੇਠਾ ਤਿੰਨ ਰੋਜ਼ਾ ਸੈਰ ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ ਅੱਜ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ। ਇਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਇਸ ਮੌਕੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਸਮੇਤ ਪੰਜਾਬ ਕੈਬਨਿਟ ਦੇ ਕਈ ਮੰਤਰੀ, ਵਿਧਾਇਕ ਕੁਲਵੰਤ ਸਿੰਘ, ਮੁੱਖ ਸਕੱਤਰ ਅਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ। ਸਤਿੰਦਰ ਸੱਤੀ ਨੇ ਮੰਚ ਸੰਚਾਲਨ ਕੀਤਾ, ਜਦੋਂਕਿ ਟੀਵੀ ਕਲਾਕਾਰ ਕਪਿਲ ਸ਼ਰਮਾ ਨੇ ਵੀ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਅਤੇ ਸੈਰ ਸਪਾਟਾ ਮੰਤਰੀ ਨੇ ਪੰਜਾਬ ਲਈ ਕਈ ਨਵੀਆਂ ਸੈਰ ਸਪਾਟਾ ਨੀਤੀਆਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਜੀ-20 ਸਿਖ਼ਰ ਸੰਮੇਲਨ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਦੇ ਸੱਦੇ ’ਤੇ ਸੈਰ ਸਪਾਟਾ ਸੰਮੇਲਨ ਵਿੱਚ ਪਹੁੰਚੇ ਨਿਵੇਸ਼ਕਾਂ ਨੇ ਆਪ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਗਾਈ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਪੂੰਜੀ ਨਿਵੇਸ਼ ਲਈ ਇਹ ਢੁਕਵਾਂ ਸਮਾਂ ਹੈ ਅਤੇ ਨਿਵੇਸ਼ਕਾਂ ਨੂੰ ਸਿੰਗਲ ਵਿੰਡੋ ’ਤੇ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

You must be logged in to post a comment Login