ਰਾਘਵ ਚੱਢਾ ਦੇ ਵਿਆਹ ਦਾ ਖਰਚ ਤੇ ਪ੍ਰਬੰਧ ਪੰਜਾਬ ਸਰਕਾਰ ਨੇ ਕੀਤਾ: ਸੁਖਬੀਰ ਬਾਦਲ ਦਾ ਦੋਸ਼

ਰਾਘਵ ਚੱਢਾ ਦੇ ਵਿਆਹ ਦਾ ਖਰਚ ਤੇ ਪ੍ਰਬੰਧ ਪੰਜਾਬ ਸਰਕਾਰ ਨੇ ਕੀਤਾ: ਸੁਖਬੀਰ ਬਾਦਲ ਦਾ ਦੋਸ਼

ਪਟਿਆਲਾ, 25 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਕਿਹਾ ਹੈ ਕਿ ਰਾਜ ਸਭਾ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਦੇ ਵਿਆਹ ਦਾ ਖਰਚ ਤੇ ਪ੍ਰੰਬਧ ਪੰਜਾਬ ਸਰਕਾਰ ਨੇ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਚੱਢਾ ਨੇ ਰਾਜ ਸਭਾ ਚੋਣ ਮੌਕੇ ਭਰੇ ਫਾਰਮ ਵਿਚ ਆਮਦਨੀ ਢਾਈ ਲੱਖ ਰੁਪਏ ਦੱਸੀ ਸੀ, ਜਦ ਕਿ ਹੁਣ ਵਿਆਹ ਲਈ ਬੁੱਕ ਕੀਤੇ ਹੋਟਲਾਂ ਦਾ ਕਿਰਾਇਆ ਹੀ ਕਈ ਕਰੋੜ ਰੁਪਏ ਹੈ। ਸ੍ਰੀ ਬਾਦਲ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਏ ਕਿ ਵਿਆਹ ਵਿੱਚ ਜਿਥੇ ਪੰਜਾਬ ਸਰਕਾਰ ਦੇ ਅਧਿਕਾਰੀ ਪ੍ਰਬੰਧਕ ਸਨ, ਉਥੇ ਪੰਜਾਬ ਪੁਲੀਸ ਦੇ ਸੈਂਕੜੇ ਮੁਲਾਜ਼ਮ ਸੁਰੱਖਿਆ ਛੱਤਰੀ ਵਜੋਂ ਤਾਇਨਾਤ ਕੀਤੇ ਗਏ। ਸ੍ਰੀ ਬਾਦਲ ਅੱਜ ਇਥੇ ਸੰਨੀ ਐਨਕਲੇਵ ਵਿੱਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪਾਰਟੀ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਭੂੰਦੜ, ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ, ਜਗਜੀਤ ਕੋਹਲੀ, ਸੁਖਬੀਰ ਅਬਲੋਵਾਲ ਅਤੇ ਜਤਿੰਦਰ ਸਿੰਘ ਪਹਾੜੀਪੁਰ ਮੌਜੂਦ ਸਨ।

You must be logged in to post a comment Login