ਗੁਰੂਗ੍ਰਾਮ, 27 ਅਕਤੂਬਰ- ਹਵਾ ਪ੍ਰਦੂਸ਼ਣ ਦੀ ਸਮੱਸਿਆ ਬਾਰੇ ਤਿੰਨ ਗੁਆਂਢੀ ਸੂਬੇ ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਟਕਰਾਅ ਵੱਧ ਗਿਆ ਹੈ। ਹਰਿਆਣਾ ਨੇ ਅਜਿਹੀਆਂ ਤਸਵੀਰਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਨੈਸ਼ਨਲ ਏਰੋਨਾਟਿਕਸ ਐਂਡ ਸਪੇਸ ਐਡਮਨਿਸਟ੍ਰੇਸ਼ਨ (ਨਾਸਾ) ਦੀਆਂ ਹਨ ਤੇ ਇਨ੍ਹਾਂ ਵਿੱਚ ਦਰਸਾਇਆ ਗਿਆ ਹੈ ਕਿ ਹਰਿਆਣਾ ਨਾਲੋਂ ਪੰਜਾਬ ਵਿੱਚ ਜ਼ਿਆਦਾ ਪਰਾਲੀ ਸਾੜੀ ਜਾ ਰਹੀ ਹੈ। ਤਸਵੀਰਾਂ ਮੁਤਾਬਕ 25 ਅਤੇ 26 ਅਕਤੂਬਰ ਨੂੰ ਪੰਜਾਬ ਵਿੱਚ ਹਰਿਆਣਾ ਨਾਲੋਂ ਪਰਾਲੀ ਸਾੜਨ ਦੀਆਂ ਦੁੱਗਣੀਆਂ ਘਟਨਾਵਾਂ ਹੋਈਆਂ ਹਨ। ਪਰਾਲੀ ਸਾੜਨ ਦੇ ਮੁੱਦੇ ‘ਤੇ ਹਰਿਆਣਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ‘ਤੇ ਨਿਸ਼ਾਨਾ ਸਾਧਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਕਈ ਵਾਰ ਹਰਿਆਣਾ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਦੂਸ਼ਣ ਵਧਣ ਦਾ ਕਾਰਨ ਦੱਸਿਆ ਹੈ। ਹਰਿਆਣਾ ਨੇ ਕਿਹਾ ਹੈ ਕਿ ਨਾਸਾ ਦੇ 25 ਅਤੇ 26 ਅਕਤੂਬਰ ਦੇ ਅੰਕੜੇ ਹਨ, ਜੋ ਸਪੱਸ਼ਟ ਤੌਰ ‘ਤੇ ਦਰਸਾਉਂਦੇ ਹਨ ਕਿ ਪੰਜਾਬ ਅਤੇ ਹਰਿਆਣਾ ਵਿਚ ਕਿੱਥੇ ਪਰਾਲੀ ਸਾੜੀ ਜਾ ਰਹੀ ਹੈ। ਪੰਜਾਬ ਵਿਚ ਹਰਿਆਣਾ ਦੇ ਮੁਕਾਬਲੇ ਦੁੱਗਣੇ ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ।

You must be logged in to post a comment Login