ਹਰਿਆਣਾ ’ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 18 ਹੋਈ

ਹਰਿਆਣਾ ’ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 18 ਹੋਈ

ਯਮੁਨਾਨਗਰ, 11 ਨਵੰਬਰ- ਹਰਿਆਣਾ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ ਯਮੁਨਾਨਗਰ ’ਚ ਛੇ ਮੌਤਾਂ ਹੋਈਆਂ ਹਨ। ਇਸ ਤੋਂ ਪਹਿਲਾਂ ਯਮੁਨਾਨਗਰ ਵਿੱਚ ਹੀ 10 ਜਣਿਆਂ ਦੀ ਮੌਤ ਹੋਈ ਸੀ, ਜਦਕਿ ਦੋ ਜਣੇ ਅੰਬਾਲਾ ਵਿਚ ਮਾਰੇ ਗਏ ਸਨ। ਇਸ ਮਾਮਲੇ ਵਿੱਚ ਪੁਲੀਸ ਨੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਪਿੰਡਾਂ ਦਾ ਦੌਰਾ ਕਰ ਕੇ ਪਿੰਡ ਵਾਸੀਆਂ ਨੂੰ ਇਸ ਮੰਦਭਾਗੀ ਘਟਨਾ ਬਾਰੇ ਜਾਣੂ ਕਰਾਇਆ ਜਾ ਰਿਹਾ ਹੈ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਉਹ ਸ਼ਰਾਬ ਨਾ ਪੀਣ ਦੀ ਅਪੀਲ ਕੀਤੀ ਹੈ ਜਿਸ ਦੀ ਖ਼ਰੀਦ ਵਾਲੀ ਥਾਂ ਬਾਰੇ ਉਹ ਅਣਜਾਣ ਹੋਣ। ਇਸ ਮਾਮਲੇ ’ਤੇ ਕਾਂਗਰਸ, ‘ਆਪ’ ਤੇ ਆਈਐੱਨਐਲਡੀ ਨੇ ਖੱਟਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। –

You must be logged in to post a comment Login