‘ਭਾਰੀ ਟੈਕਸ’ ਕਾਰਨ ਭਾਰਤ ਨਾਲ ਵਪਾਰਕ ਸਬੰਧ ਮੁਅੱਤਲ: ਪਾਕਿਸਤਾਨ

‘ਭਾਰੀ ਟੈਕਸ’ ਕਾਰਨ ਭਾਰਤ ਨਾਲ ਵਪਾਰਕ ਸਬੰਧ ਮੁਅੱਤਲ: ਪਾਕਿਸਤਾਨ

ਇਸਲਾਮਾਬਾਦ, 19 ਮਈ- ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਕਿਹਾ ਕਿ ਪੁਲਵਾਮਾ ਹਮਲੇ ਮਗਰੋਂ ਭਾਰਤ ਵੱਲੋਂ ਪਾਕਿਸਤਾਨ ਤੋਂ ਦਰਾਮਦ ’ਤੇ ਲਗਾਏ ਗਏ ‘ਭਾਰੀ ਟੈਕਸ’ ਕਾਰਨ ਦੋਵਾਂ ਦੇਸ਼ਾਂ ਦਰਮਿਆਨ ਵਪਾਰਕ ਸਬੰਧ 2019 ਤੋਂ ਮੁਅੱਤਲ ਹਨ। ਡਾਰ ਨੇ ਸ਼ਨਿੱਚਰਵਾਰ ਨੂੰ ਨੈਸ਼ਨਲ ਅਸੈਂਬਲੀ ਵਿੱਚ ਇੱਕ ਸਵਾਲ ਦਾ ਲਿਖਤੀ ਜਵਾਬ ਦਿੰਦਿਆਂ ਕਿਹਾ, ‘‘ਪੁਲਵਾਮਾ ਹਮਲੇ ਮਗਰੋਂ ਭਾਰਤ ਨੇ ਪਾਕਿਸਤਾਨ ਤੋਂ ਦਰਾਮਦ ’ਤੇ 200 ਫੀਸਦ ਡਿਊਟੀ ਲਗਾਉਣ ਦਾ ਫ਼ੈਸਲਾ ਕੀਤਾ, ਕਸ਼ਮੀਰ ਬੱਸ ਸੇਵਾ ਅਤੇ ਸਰਹੱਦ ਪਾਰ ਵਪਾਰ ਮੁਅੱਤਲ ਕਰ ਦਿੱਤਾ ਹੈ।’’ ਡਾਰ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਵੀ ਹਨ। ‘ਡਾਅਨ’ ਅਖ਼ਬਾਰ ਦੀ ਰਿਪੋਰਟ ਮੁਤਾਬਕ ਡਾਰ ਪਾਕਿਸਤਾਨ ਪੀਪਲਜ਼ ਪਾਰਟੀ ਦੀ ਸੰਸਦ ਮੈਂਬਰ ਸ਼ਰਮੀਲਾ ਫਾਰੂਕੀ ਦੇ ਉਸ ਸਵਾਲ ਦਾ ਜਵਾਬ ਦੇ ਰਹੇ ਸਨ, ਜਿਸ ਵਿੱਚ ਉਨ੍ਹਾਂ ਨੇ ਗੁਆਂਢੀ ਮੁਲਕਾਂ, ਖਾਸ ਕਰ ਭਾਰਤ ਨਾਲ ਪਾਕਿਸਤਾਨ ਦੇ ਸਬੰਧਾਂ ਵਿੱਚ ਦਰਪੇਸ਼ ਵਪਾਰਕ ਚੁਣੌਤੀਆਂ ਬਾਰੇ ਜਾਣਕਾਰੀ ਮੰਗੀ ਸੀ।

You must be logged in to post a comment Login