ਪੰਜਾਬ ’ਚ ਭਿਆਨਕ ਗਰਮੀ ਕਾਰਨ ਸਕੂਲਾਂ ਦੀਆਂ ਛੁੱਟੀਆਂ 21 ਮਈ ਤੋਂ

ਪੰਜਾਬ ’ਚ ਭਿਆਨਕ ਗਰਮੀ ਕਾਰਨ ਸਕੂਲਾਂ ਦੀਆਂ ਛੁੱਟੀਆਂ 21 ਮਈ ਤੋਂ

ਮਾਨਸਾ, 20 ਮਈ- ਪੰਜਾਬ ਵਿਚ ਪੈ ਰਹੀ ਭਿਅਨਕ ਗਰਮੀ ਕਾਰਨ ਸਰਕਾਰ ਵੱਲੋਂ ਰਾਜ ਸਾਰੇ ਸਕੂਲਾਂ ਵਿਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਦੀਆਂ ਅਧਿਆਪਕ ਜਥੇਬੰਦੀਆਂ ਅਤੇ ਮਾਪਿਆਂ ਵਲੋਂ ਇਸ ਮੰਗ ਨੂੰ ਕਈ ਦਿਨਾਂ ਤੋਂ ਕੀਤਾ ਜਾ ਰਿਹਾ ਸੀ। ਪੰਜਾਬ ਸਰਕਾਰ‌ ਵਲੋਂ ਲਏ ਫੈਸਲੇ ਅਨੁਸਾਰ 21 ਤੋਂ 31 ਮਈ ਤੱਕ ਇਹ ਛੁੱਟੀਆਂ ਕੀਤੀਆਂ ਗਈਆਂ ਹਨ, ਜਦੋਂ ਕਿ 1 ਜੂਨ ਤੋਂ 30 ਜੂਨ ਤੱਕ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਸਰਕਾਰੀ ਫੈਸਲੇ ਅਨੁਸਾਰ ਇਹ ਛੁੱਟੀਆਂ ਸੂਬੇ ਦੇ ਸਾਰੇ ਸਰਕਾਰੀ,ਅਰਧ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ ਵਿਚ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ ਅੱਜ ਸਕੂਲਾਂ ਦਾ ਦਾ ਸਮਾਂ ਬਦਲਕੇ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰ ਦਿੱਤਾ ਗਿਆ ਸੀ।

You must be logged in to post a comment Login