ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਵੋਟ ਫ਼ੀਸਦ ਅੰਕੜਿਆਂ ਨੂੰ ਅਪਲੋਡ ਕਰਨ ਬਾਰੇ ਹੁਕਮ ਦੇਣ ਤੋਂ ਇਨਕਾਰ ਕੀਤਾ

ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਵੋਟ ਫ਼ੀਸਦ ਅੰਕੜਿਆਂ ਨੂੰ ਅਪਲੋਡ ਕਰਨ ਬਾਰੇ ਹੁਕਮ ਦੇਣ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 24 ਮਈ- ਸੁਪਰੀਮ ਕੋਰਟ ਨੇ ਐੱਨਜੀਓ ਦੀ ਪਟੀਸ਼ਨ ’ਤੇ ਚੋਣ ਕਮਿਸ਼ਨ ਨੂੰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦ ਦੇ ਅੰਕੜਿਆਂ ਨੂੰ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰਨ ਬਾਰੇ ਕੋਈ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੇ ਛੁੱਟੀ ਵਾਲੇ ਬੈਂਚ ਨੇ ਕਿਹਾ ਕਿਹਾ ਕਿ ਵੋਟਿੰਗ ਦੇ ਪੰਜ ਪੜਾਅ ਪੂਰੇ ਹੋ ਚੁੱਕੇ ਹਨ, ਦੋ ਬਾਕੀ ਹਨ। ਚੋਣ ਕਮਿਸ਼ਨ ਲਈ ਵੈੱਬਸਾਈਟ ‘ਤੇ ਵੋਟ ਫ਼ੀਸਦ ਦੇ ਅੰਕੜੇ ਅਪਲੋਡ ਕਰਨ ਦੇ ਕੰਮ ਵਿਚ ਲੋਕਾਂ ਨੂੰ ਸ਼ਾਮਲ ਕਰਨਾ ਮੁਸ਼ਕਲ ਹੈ। ਸਿਖਰਲੀ ਅਦਾਲਤ ਨੇ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ਏਡੀਆਰ) ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿੱਚ ਚੋਣ ਕਮਿਸ਼ਨ ਨੂੰ ਮਤਦਾਨ ਕੇਂਦਰ ਵਾਰ ਵੋਟ ਫੀਸਦ ਦੇ ਅੰਕੜੇ ਵੈੱਬਸਾਈਟ ’ਤੇ ਅਪਲੋਡ ਕਰਨ ਲਈ ਨਿਰਦੇਸ਼ ਦੇਣ ਲਈ ਕਿਹਾ ਸੀ।

You must be logged in to post a comment Login