ਜਲੰਧਰ-ਦੁਨੀਆ ਭਰ ‘ਚ 7 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ ‘ਨੀ ਮੈਂ ਸੱਸ ਕੁੱਟਣੀ 2’ ਦਾ ਟਾਈਟਲ ਗੀਤ ਅੱਜ ਰਿਲੀਜ਼ ਹੋ ਚੁੱਕਿਆ ਹੈ। ਜਿਸਦੀ ਲੀਰੀਕਲ ਵੀਡੀਓ ‘ਸਾ-ਰੇ-ਗਾ-ਮਾ’ ਪੰਜਾਬੀ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤੀ ਗਈ ਹੈ। ਰਿਲੀਜ਼ ਹੁੰਦਿਆਂ ਹੀ ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦੱਸਣਯੋਗ ਹੈ ਕਿ ਇਸ ਟਾਈਟਲ ਗੀਤ ਨੂੰ ਕਿਰਨ ਬਾਜਵਾ ਵੱਲੋਂ ਗਾਇਆ ਅਤੇ ਬਲਕਿਰਨ ਸਿੰਘ ਢਿੱਲੋਂ ਵੱਲੋਂ ਲਿਖਿਆ ਗਿਆ ਹੈ। ਗੀਤ ਦਾ ਮਿਊਜ਼ਿਕ ਬਲੈਕ ਵਾਇਰਸ ਨੇ ਤਿਆਰ ਕੀਤਾ ਹੈ। ਗੀਤ ਦੇ ਵਿੱਚ ਨੂੰਹ ਅਤੇ ਸੱਸ ਦੀ ਨੋਕ-ਝੋਕ ਸੁਣਨ ਨੂੰ ਮਿਲਦੀ ਹੈ ਤੇ ਉਮੀਦ ਹੈ ਕਿ ਇਹ ਗੀਤ ਹਰ ਵਰਗ ਦੇ ਸਰੋਤਿਆਂ ਨੂੰ ਜ਼ਰੂਰ ਪਸੰਦ ਆ ਰਿਹਾ ਹੋਵੇਗਾ। ਸਾਲ 2022 ‘ਚ ਰਿਲੀਜ਼ ਹੋਈ ਅਤੇ ਸੁਪਰ ਡੁਪਰ ਹਿੱਟ ਰਹੀ ‘ਨੀ ਮੈਂ ਸੱਸ ਕੁੱਟਣੀ’ ਦੇ ਸੀਕਵਲ ਦੇ ਤੌਰ ‘ਤੇ ਸਾਹਮਣੇ ਲਿਆਂਦੀ ਜਾ ਰਹੀ ਹੈ। ਫ਼ਿਲਮ ਦਾ ਨਿਰਦੇਸ਼ਨ ਪ੍ਰਵੀਨ ਕੁਮਾਰ ਵੱਲੋਂ ਕੀਤਾ ਗਿਆ ਸੀ ਪਰ ਇਸ ਨਵੇਂ ਭਾਗ ਦੀ ਨਿਰਦੇਸ਼ਨ ਕਮਾਂਡ ਉਨਾਂ ਦੀ ਬਜਾਏ ਉਕਤ ਫ਼ਿਲਮ ਦਾ ਨਿਰਮਾਣ ਕਰਨ ਵਾਲੇ ਮੋਹਿਤ ਬਨਵੈਤ ਸੰਭਾਲ ਰਹੇ ਹਨ। ਇਸ ਫ਼ਿਲਮ ‘ਚ ਨਿਰਮਲ ਰਿਸ਼ੀ, ਗੁਰਪ੍ਰੀਤ ਘੁੱਗੀ, ਤਨਵੀ ਨਾਗੀ, ਅਨੀਤਾ ਦੇਵਗਨ, ਕਰਮਜੀਤ ਅਨਮੋਲ, ਅਕਸ਼ਿਤਾ ਸ਼ਰਮਾ, ਨਿਸ਼ਾ ਬਾਨੋ ਆਦਿ ਵੱਲੋਂ ਮੁੱਖ ਭੂਮਿਕਾ ਨਿਭਾਈਆਂ ਗਈਆਂ ਸਨ। ਪੰਜਾਬ ਦੇ ਖਰੜ-ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਫਿਲਮਾਏ ਗਏ ਹਨ। ਫ਼ਿਲਮ ਦੀ ਸਟਾਰ-ਕਾਸਟ ਦੀ ਗੱਲ ਕਰੀਏ ਤਾਂ ਇੱਕ ਵਾਰ ਫਿਰ ਪਹਿਲੀ ਫ਼ਿਲਮ ਵਾਲੇ ਜ਼ਿਆਦਾਤਰ ਚਿਹਰਿਆਂ ਨੂੰ ਮੁੜ ਦੁਹਰਾਇਆ ਗਿਆ ਹੈ, ਜਿੰਨ੍ਹਾਂ ‘ਚ ਨਿਰਮਲ ਰਿਸ਼ੀ, ਅਨੀਤਾ ਦੇਵਗਨ, ਤਨਵੀ ਨਾਗੀ, ਮਹਿਤਾਬ ਵਿਰਕ, ਕਰਮਜੀਤ ਅਨਮੋਲ, ਨਿਸ਼ਾ ਬਾਨੋ, ਹਾਰਬੀ ਸੰਘਾ ਆਦਿ ਸ਼ੁਮਾਰ ਹਨ। ‘ਸਾ-ਰੇ-ਗਾ-ਮਾ’ ਵੱਲੋਂ ਪੇਸ਼ ਕੀਤੀ ਜਾ ਰਹੀ ਅਤੇ ‘ਬਨਵੈਤ ਫਿਲਮਜ਼-ਏ ਯੁਡਲੀ ਫ਼ਿਲਮ ਦੇ ਸੰਯੁਕਤ ਨਿਰਮਾਣ ਅਧੀਨ ਬਣਾਈ ਗਈ ਇਸ ਦਿਲਚਸਪ-ਪਰਿਵਾਰਿਕ-ਡਰਾਮਾ ਫ਼ਿਲਮ ਦਾ ਲੇਖਨ ਅਤੇ ਨਿਰਦੇਸ਼ਨ ਮੋਹਿਤ ਬਨਵੈਤ ਦੁਆਰਾ ਕੀਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਬਤੌਰ ਨਿਰਮਾਤਾ ਕਈ ਵੱਡੀਆਂ ਫ਼ਿਲਮਾਂ ਦਾ ਨਿਰਮਾਣ ਕਰ ਚੁੱਕੇ ਹਨ। ਉਕਤ ਫ਼ਿਲਮ ਨਾਲ ਨਿਰੇਦਸ਼ਕ ਦੇ ਰੂਪ ‘ਚ ਇੱਕ ਨਵੀਂ ਸਿਨੇਮਾ ਪਾਰੀ ਦੇ ਅਗਾਜ਼ ਵੱਲ ਵਧੇ ਹਨ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login