ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਫੌਰੀ ਸੁਣਵਾਈ ਕਰਨ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਫੌਰੀ ਸੁਣਵਾਈ ਕਰਨ ਤੋਂ ਇਨਕਾਰ

ਨਵੀਂ ਦਿੱਲੀ, 28 ਮਈ- ਸੁਪਰੀਮ ਕੋਰਟ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ’ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਪਹਿਲੀ ਜੂਨ ਤਕ ਮਿਲੀ ਅੰਤਰਿਮ ਜ਼ਮਾਨਤ ਨੂੰ ਮੈਡੀਕਲ ਆਧਾਰ ’ਤੇ ਸੱਤ ਦਿਨ ਵਧਾਉਣ ਦੀ ਮੰਗ ਕੀਤੀ ਸੀ। ਜਸਟਿਸ ਜੇ ਕੇ ਮਹੇਸ਼ਵਰੀ ਅਤੇ ਜਸਟਿਸ ਕੇ ਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਅੰਤਰਿਮ ਜ਼ਮਾਨਤ ਵਧਾਉਣ ਦਾ ਫੈਸਲਾ ਸਰਵਉਚ ਅਦਾਲਤ ਦੇ ਚੀਫ ਜਸਟਿਸ ਵੱਲੋਂ ਲਿਆ ਜਾਵੇਗਾ ਕਿਉਂਕਿ ਮੁੱਖ ਕੇਸ ਵਿੱਚ ਕੇਜਰੀਵਾਲ ਵਿਰੁੱਧ ਫੈਸਲਾ ਰਾਖਵਾਂ ਰੱਖਿਆ ਗਿਆ ਹੈ। ਕੇਜਰੀਵਾਲ ਵਲੋਂ ਪੇਸ਼ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਈ ਦਲੀਲਾਂ ਦਿੱਤੀਆਂ। ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਕੇਜਰੀਵਾਲ ਨੂੰ 50 ਦਿਨ ਜੇਲ੍ਹ ਵਿਚ ਰਹਿਣ ਤੋਂ ਬਾਅਦ 10 ਮਈ ਨੂੰ ਜ਼ਮਾਨਤ ਮਿਲ ਗਈ ਸੀ। ਉਨ੍ਹਾਂ ਦੀ 21 ਦਿਨਾਂ ਦੀ ਜ਼ਮਾਨਤ ਪਹਿਲੀ ਜੂਨ ਨੂੰ ਖਤਮ ਹੋ ਰਹੀ ਹੈ।

You must be logged in to post a comment Login