ਸਿੱਧੂ ਮੂਸੇੇਵਾਲਾ ਦੀ ਮਾਂ ਨੇ ਆਪਣੇ ਪੁੱਤ ਨਾਲ ਦਿਲ ਦਾ ਦਰਦ ਕੀਤਾ ਸਾਂਝਾ

ਸਿੱਧੂ ਮੂਸੇੇਵਾਲਾ ਦੀ ਮਾਂ ਨੇ ਆਪਣੇ ਪੁੱਤ ਨਾਲ ਦਿਲ ਦਾ ਦਰਦ ਕੀਤਾ ਸਾਂਝਾ

ਮਾਨਸਾ, 29 ਮਈ- ਸਿੱਧੂ ਮੂਸੇੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਆਪਣੇ ਪੁੱਤਰ ਨੂੰ ਅੱਜ 29 ਮਈ ਨੂੰ ਯਾਦ ਕਰਦਿਆਂ ਭਾਵੁਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਪੋਸਟ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਮਾਤਾ ਚਰਨ ਕੌਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਿੱਧੂ ਨਾਲ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਲਿਖਿਆ, ‘ਸ਼ੁੱਭ ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ਤੇ 63115200 ਸੈਕਿੰਡ ਗੁਜ਼ਰ ਗਏ ਆ… ਪੁੱਤ ਤੁਹਾਨੂੰ ਘਰ ਦੀ ਦਹਿਲੀਜ਼ ਲੰਘੇ ਨੂੰ, ਮੇਰੀਆਂ ਅਰਦਾਸਾਂ ਤੇ ਮੰਨਤਾਂ ਦਾ ਸੁੱਚਾ ਫਲ ਢਲਦੀ ਸ਼ਾਮ ਨਾਲ ਸਾਡੇ ਬਿਨਾ ਕਿਸੇ ਗੁਨਾਹ ਤੋਂ ਬਣੇ ਦੁਸ਼ਮਣਾ ਨੇ ਮੇਰੀ ਕੁੱਖ ਚੋ ਖੋਹ ਲਿਆ ਤੇ ਪੁੱਤ ਅਜਿਹਾ ਹਨੇਰਾ ਕੀਤਾ, ਜਿਸ ਮਗਰੋਂ ਉਮੀਦ ਦਾ ਸੂਰਜ ਚੜਨ ਦੀ ਉਮੀਦ ਖੁਦ ਉਮੀਦ ਨੂੰ ਵੀ ਨਹੀ ਸੀ ਪਰ ਬੇਟਾ ਗੁਰੂ ਮਾਹਾਰਾਜ ਤੁਹਾਡੀ ਸੋਚ ਤੇ ਸੁਪਨਿਆਂ ਤੋਂ ਵਾਕਿਫ ਸੀ। ਇਸ ਲਈ ਪੁੱਤ ਮੇਰਾ ਪੁੱਤ ਮੈਨੂੰ ਦੁਬਾਰਾ ਬਖਸ਼ਿਆ, ਬੇਟਾ ਮੈਂ ਤੇ ਤੁਹਾਡੇ ਬਾਪੂ ਜੀ ਤੁਹਾਡਾ ਨਿੱਕਾ ਵੀਰ ਤੁਹਾਡੀ ਮੌਜੂਦਗੀ ਨੂੰ ਸਦਾ ਇਸ ਜਹਾਨ ਵਿੱਚ ਬਰਕਰਾਰ ਰੱਖਾਂਗੇ, ਬੇਸ਼ੱਕ ਮੈਂ ਤੁਹਾਨੂੰ ਸਰੀਰਕ ਤੌਰ ’ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ ਮਹਿਸੂਸ ਕਰ ਸਕਦੀ ਆ, ਜੋ ਮੈਂ ਇਨ੍ਹਾਂ ਦੋ ਸਾਲਾਂ ਤੋਂ ਕਰਦੀ ਆ ਰਹੀ ਆ ਪੁੱਤ ਅੱਜ ਦਾ ਦਿਨ ਬੜਾ ਔਖਾ ਪੁੱਤ।

You must be logged in to post a comment Login