ਹਾਸਨ (ਕਰਨਾਟਕ), 30 ਮਈ
ਕਈ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਨਤਾ ਦਲ (ਐੱਸ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਖ਼ਿਲਾਫ਼ ਕੀਤੇ ਰੋਸ ਮਾਰਚ ਵਿੱਚ ਅੱਜ ਸੈਂਕੜੇ ਲੋਕਾਂ ਨੇ ਹਿੱਸਾ ਲਿਆ ਅਤੇ ਪੀੜਤਾਂ ਲਈ ਨਿਆਂ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਅਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਵਿੱਚ ਪਾਰਦਰਸ਼ੀ ਜਾਂਚ ਕਰਨ ਦੀ ਮੰਗ ਵੀ ਕੀਤੀ। ਇਸੇ ਦੌਰਾਨ ਸੂਬੇ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਅੱਜ ਕਿਹਾ ਕਿ ਜੇਕਰ ਪ੍ਰਜਵਲ ਰੇਵੰਨਾ ਦੇਸ਼ ਨਹੀਂ ਪਰਤਦਾ ਹੈ ਤਾਂ ਉਸ ਦਾ ਪਾਸਪੋਰਟ ਰੱਦ ਕਰਨ ਵਰਗੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਪਰਤਣ ’ਤੇ ਪ੍ਰਜਵਲ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਕਾਨੂੰਨੀ ਪ੍ਰਕਿਰਿਆ ਆਰੰਭੀ ਜਾਵੇਗੀ।
You must be logged in to post a comment Login