ਐਗਜ਼ਿਟ ਪੋਲ ਦੇ ਬਿਲਕੁਲ ਉਲਟ ਹੋਣਗੇ ਨਤੀਜੇ: ਸੋਨੀਆ ਗਾਂਧੀ

ਐਗਜ਼ਿਟ ਪੋਲ ਦੇ ਬਿਲਕੁਲ ਉਲਟ ਹੋਣਗੇ ਨਤੀਜੇ: ਸੋਨੀਆ ਗਾਂਧੀ

ਨਵੀਂ ਦਿੱਲੀ, 3 ਜੂਨ- ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਪੂਰੀ ਉਮੀਦ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਐਗਜ਼ਿਟ ਪੋਲ ਦੇ ਬਿਲਕੁਲ ਉਲਟ ਹੋਣਗੇ। ਮੰਗਲਵਾਰ ਨੂੰ ਐਲਾਨੇ ਜਾਣ ਵਾਲੇ ਨਤੀਜਿਆਂ ਤੋਂ ਉਨ੍ਹਾਂ ਦੀਆਂ ਉਮੀਦਾਂ ਬਾਰੇ ਪੁੱਛੇ ਜਾਣ ’ਤੇ ਸੋਨੀਆ ਗਾਂਧੀ ਨੇ ਕਿਹਾ, ‘‘ਸਾਨੂੰ ਇੰਤਜ਼ਾਰ ਕਰਨਾ ਪਏਗਾ, ਬੱਸ ਇੰਤਜ਼ਾਰ ਕਰੋ ਅਤੇ ਵੇਖੋ।’’ ਕਾਂਗਰਸ ਸੰਸਦੀ ਦਲ ਦੇ ਮੁਖੀ ਸੋਨੀਆ ਗਾਂਧੀ ਨੇ ਇੱਥੇ ਡੀਐਮਕੇ ਦਫ਼ਤਰ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਹ ਟਿੱਪਣੀ ਕੀਤੀ। ਉਨ੍ਹਾਂ ਡੀਐਮਕੇ ਦੇ ਦਿੱਗਜ ਆਗੂ ਐਮ. ਕਰੁਣਾਨਿਧੀ ਨੂੰ ਉਨ੍ਹਾਂ ਦੀ 100ਵੀਂ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੇਟ ਕੀਤੀ।

You must be logged in to post a comment Login