ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਦੀ ਵੱਡੀ ਜਿੱਤ

ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਦੀ ਵੱਡੀ ਜਿੱਤ

ਫਰੀਦਕੋਟ (ਬਿਊਰੋ) – ਲੋਕ ਸਭਾ ਚੋਣਾਂ 2024 ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਦੁਨੀਆਭਰ ਦੀਆਂ ਨਜ਼ਰਾਂ ਅੱਜ ਆਉਣ ਵਾਲੇ ਨਤੀਜਿਆਂ ‘ਤੇ ਟਿਕੀਆਂ ਹਨ। ਜੇਕਰ ਫਰੀਦਕੋਟ ਦੀ ਗੱਲ ਕੀਤੀ ਜਾਵੇ ਤਾਂ ਫ਼ਰੀਦਕੋਟ 13 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਸ ‘ਚ ਪਿਛਲੇ 5 ਸਾਲ ਤੋਂ ਕਾਂਗਰਸ ਦੀ ਸੀਟ ਤੋਂ ਸੰਸਦ ਮੈਂਬਰ ਮਹੁੰਮਦ ਸਦੀਕ ਰਹੇ ਹਨ। ਇਸ ਸੀਟ ‘ਤੇ ਇਸ ਵਾਰ ਮੁਕਾਬਲਾ ਪੰਜ ਕੋਣਾ ਹੁੰਦਾ ਜਾਪ ਰਿਹਾ ਹੈ, ਜਿਥੇ ਕਾਂਗਰਸ, ਆਪ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਲੜ ਰਹੇ ਹਨ। ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕਰਦਿਆਂ ਅਦਾਕਾਰ ਕਰਮਜੀਤ ਅਨਮੋਲ ਨੂੰ ਕਰਾਰੀ ਹਾਰ ਦਿੱਤੀ ਹੈ।

You must be logged in to post a comment Login