ਸੀਬੀਆਈ ਵੱਲੋਂ ਨੀਟ-ਯੂਜੀ ਵਿੱਚ ਬੇਨੇਮੀਆਂ ਦੀ ਜਾਂਚ ਸ਼ੁਰੂ

ਸੀਬੀਆਈ ਵੱਲੋਂ ਨੀਟ-ਯੂਜੀ ਵਿੱਚ ਬੇਨੇਮੀਆਂ ਦੀ ਜਾਂਚ ਸ਼ੁਰੂ

ਨਵੀਂ ਦਿੱਲੀ, 23 ਜੂਨ- ਸੀਬੀਆਈ ਨੇ ਪੰਜ ਮਈ ਨੂੰ ਕਰਵਾਈ ਮੈਡੀਕਲ ਦਾਖਲਾ ਪ੍ਰੀਖਿਆ ਨੀਟ-ਯੂਜੀ ਕਰਵਾਉਣ ਵਿਚ ਬੇਨੇਮੀਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਇਸ ਮਾਮਲੇ ’ਤੇ ਨਵਾਂ ਕੇਸ ਦਰਜ ਕੀਤਾ ਹੈ। ਦੱਸਣਾ ਬਣਦਾ ਹੈ ਕਿ ਲਗਪਗ 24 ਲੱਖ ਵਿਦਿਆਰਥੀਆਂ ਨੇ ਮੈਡੀਕਲ ਦਾਖਲਾ ਪ੍ਰੀਖਿਆ ਦਿੱਤੀ ਹੈ। ਨੀਟ ਪ੍ਰੀਖਿਆ ਲੀਕ ਹੋਣ ਦੇ ਮਾਮਲੇ ਵਿਚ ਦੇਸ਼ ਭਰ ਵਿਚ ਪ੍ਰਦਰਸ਼ਨ ਹੋ ਰਹੇ ਹਨ। ਨੀਟ ਅਤੇ ਨੈੱਟ ਮੁਕਾਬਲਾ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਕਾਰਨ ਭਖੇ ਵਿਵਾਦ ਦਰਮਿਆਨ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਦੇ ਡਾਇਰੈਕਟਰ ਜਨਰਲ ਸੁਬੋਧ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਤੇ ਇੰਡੀਆ ਟਰੇਡ ਪ੍ਰੋਮੋਸ਼ਨ ਆਰਗੇਨਾਈਜ਼ੇਸ਼ਨ (ਆਈਟੀਪੀਓ) ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਪ੍ਰਦੀਪ ਸਿੰਘ ਖਰੋਲਾ ਨੂੰ ਨਿਯਮਤ ਨਿਯੁਕਤੀ ਹੋਣ ਤੱਕ ਟੈਸਟਿੰਗ ਏਜੰਸੀ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

You must be logged in to post a comment Login