ਚੰਡੀਗੜ੍ਹ, 13 ਅਗਸਤ- ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫ਼ਰਲੋ ਦਿੱਤੀ ਗਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਰਾਮ ਰਾਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਬਰਨਾਵਾ ਸਥਿਤ ਡੇਰਾ ਆਸ਼ਰਮ ਰਹੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੇਰਾ ਮੁਖੀ ਦੀ ਆਰਜ਼ੀ ਰਿਹਾਈ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪਟੀਸ਼ਨ ਦਾ ਨਿਪਟਾਰਾ ਕਰਨ ਤੋਂ ਕੁਝ ਦਿਨ ਬਾਅਦ ਹੀ ਸਿਰਸਾ ਸਥਿਤ ਡੇਰਾ ਮੁਖੀ ਨੂੰ ਫ਼ਰਲੋ ਦੇਣ ਦਾ ਫੈਸਲਾ ਕੀਤਾ ਗਿਆ ਸੀ।
ਹਾਈ ਕੋਰਟ ਨੇ 9 ਅਗਸਤ ਨੂੰ ਕਿਹਾ ਸੀ ਕਿ ਡੇਰਾ ਮੁਖੀ ਦੀ ਆਰਜ਼ੀ ਰਿਹਾਈ ਦੀ ਪਟੀਸ਼ਨ ‘ਤੇ ਸਮਰੱਥ ਅਧਿਕਾਰੀ ਵੱਲੋਂ ਬਿਨਾਂ ਕਿਸੇ ਪੱਖਪਾਤ ਦੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਜੂਨ ਮਹੀਨੇ ਦੌਰਾਨ ਡੇਰਾ ਮੁਖੀ ਨੇ ਹਾਈ ਕੋਰਟ ਦਾ ਰੁਖ਼ ਕਰਦਿਆਂ ਉਸਨੂੰ 21 ਦਿਨਾਂ ਦੀ ਫ਼ਰਲੋ ਦੀ ਮੰਗ ਕੀਤੀ ਸੀ।
You must be logged in to post a comment Login