ਕੋਲਕਾਤਾ ਘਟਨਾ ਖ਼ਿਲਾਫ਼ ਆਈਐੱਮਏ ਵੱਲੋਂ 24 ਘੰਟਿਆਂ ਦੀ ਹੜਤਾਲ

ਕੋਲਕਾਤਾ ਘਟਨਾ ਖ਼ਿਲਾਫ਼ ਆਈਐੱਮਏ ਵੱਲੋਂ 24 ਘੰਟਿਆਂ ਦੀ ਹੜਤਾਲ

ਨਵੀਂ ਦਿੱਲੀ, 16 ਅਗਸਤ- ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਸਰਕਾਰੀ ਹਸਪਤਾਲ ਵਿਚ ਸਿਖਿਆਰਥੀ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿਚ 17 ਅਗਸਤ ਨੂੰ ਸਵੇਰੇ 6 ਵਜੇ ਤੋਂ ਦੇਸ਼ ਵਿਆਪੀ ਗੈਰ-ਐਮਰਜੈਂਸੀ ਸੇਵਾਵਾਂ ਨੂੰ 24 ਘੰਟੇ ਲਈ ਠੱਪ ਕਰਨ ਦਾ ਐਲਾਨ ਕੀਤਾ ਹੈ। ਮੈਡੀਕਲ ਬਾਡੀ ਨੇ ਦੇਰ ਰਾਤ ਜਾਰੀ ਬਿਆਨ ਵਿੱਚ ਕਿਹਾ ਕਿ ਜ਼ਰੂਰੀ ਸੇਵਾਵਾਂ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਐਮਰਜੰਸੀ ਵਾਰਡਾਂ ਨੂੰ ਚਾਲੂ ਰੱਖਿਆ ਜਾਵੇਗਾ। ਬਾਹਰੀ ਰੋਗੀ ਵਿਭਾਗ (ਓਪੀਡੀ) ਸੇਵਾਵਾਂ ਠੱਪ ਰਹਿਣਗੀਆ ਤੇ ਅਪਰੇਸ਼ਨ ਨਹੀਂ ਕੀਤੇ ਜਾਣਗੇ।

You must be logged in to post a comment Login