ਬੀਕੇਯੂ ਉਗਰਾਹਾਂ ਵੱਲੋਂ ਪੱਕੇ ਮੋਰਚੇ ਦੀ ਤਿਆਰੀ ਲਈ ਪਿੰਡਾਂ ਵਿੱਚ ਰੈਲੀਆਂ

ਬੀਕੇਯੂ ਉਗਰਾਹਾਂ ਵੱਲੋਂ ਪੱਕੇ ਮੋਰਚੇ ਦੀ ਤਿਆਰੀ ਲਈ ਪਿੰਡਾਂ ਵਿੱਚ ਰੈਲੀਆਂ

ਭਵਾਨੀਗੜ੍ਹ, 22 ਅਗਸਤ- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ 27 ਅਗਸਤ ਤੋਂ 31 ਅਗਸਤ ਤੱਕ ਲਗਾਏ ਜਾਣ ਵਾਲੇ ਜ਼ਿਲ੍ਹਾਂ ਪੱਧਰੀ ਪੱਕੇ ਮੋਰਚੇ ਦੀ ਤਿਆਰੀ ਲਈ ਪਿੰਡਾਂ ਵਿੱਚ ਰੈਲੀਆਂ ਕੀਤੀਆਂ ਗਈਆਂ। ਪਿੰਡ ਬਾਲਦ ਖ਼ੁਰਦ,ਬਾਲਦ ਕਲਾਂ, ਨਦਾਮਪੁਰ, ਕਾਲਾਝਾੜ, ਲੱਖੇਵਾਲ, ਬਟੜਿਆਣਾ ਅਤੇ ਘਨੌੜ ਜੱਟਾਂ ਵਿਖੇ ਰੈਲੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ ਚੌਂਕ, ਹਰਜਿੰਦਰ ਸਿੰਘ ਘਰਾਚੋਂ, ਅਮਨਦੀਪ ਸਿੰਘ ਮਹਿਲਾਂ, ਜਸਵੀਰ ਸਿੰਘ ਗੱਗੜਪੁਰ ਅਤੇ ਬਲਵਿੰਦਰ ਸਿੰਘ ਘਨੌੜ ਨੇ ਕਿਹਾ ਕਿ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਲੋਕ ਪੱਖੀ ਨਵੀਂ ਖੇਤੀ ਨੀਤੀ ਬਣਾਉਣ ਦੇ ਵਾਅਦੇ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜਦੂਰਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਆਦਿ ਮੰਗਾਂ ਨੂੰ ਲੈ ਕੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੁਦਕੁਸ਼ੀ ਕਰਨ ਅਤੇ ਨਸ਼ਿਆਂ ਦੀ ਮਾਰ ਹੇਠ ਆਏ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦੀ ਧਰਨਿਆਂ ਵਿੱਚ ਸ਼ਮੂਲੀਅਤ ਕਰਵਾਈ ਜਾਵੇ।

You must be logged in to post a comment Login