ਡੱਲੇਵਾਲ ਦੀ ਅਗਵਾਈ ਵਿੱਚ ਜਾ ਰਹੇ ਕਿਸਾਨਾਂ ਦੇ ਕਾਫਲੇ ਨੂੰ ਹਰਿਆਣਾ ਪੁਲੀਸ ਨੇ ਰੋਕਿਆ

ਡੱਲੇਵਾਲ ਦੀ ਅਗਵਾਈ ਵਿੱਚ ਜਾ ਰਹੇ ਕਿਸਾਨਾਂ ਦੇ ਕਾਫਲੇ ਨੂੰ ਹਰਿਆਣਾ ਪੁਲੀਸ ਨੇ ਰੋਕਿਆ

ਖਨੌਰੀ, 15 ਸਤੰਬਰ- ਖਨੌਰੀ ਬਾਰਡਰ ਤੋਂ ਲਿੰਕ ਰੋਡ ਰਾਹੀਂ ਹਰਿਆਣਾ ਦੇ ਜ਼ਿਲ੍ਹਾ ਜੀਂਦ ਦੀ ਉਚਾਨਾ ਮੰਡੀ ਵਿੱਚ ਹੋ ਰਹੀ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਪੁਲੀਸ ਨੇ ਅੱਗੇ ਜਾਣ ਤੋਂ ਰੋਕ ਦਿੱਤਾ। ਇਸ ਦੇ ਵਿਰੋਧ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਲਾਈਵ ਹੋ ਕੇ ਇਸ ਨੂੰ ਹਰਿਆਣਾ ਪੁਲੀਸ ਦੀ ਗੁੰਡਾਗਰਦੀ ਕਰਾਰ ਦਿੱਤਾ ਅਤੇ ਕਿਹਾ ਕਿ ਕੱਲ੍ਹ ਰਾਤ ਤੋਂ ਹੀ ਹਰਿਆਣਾ ਪੁਲੀਸ ਅਜਿਹੀਆਂ ਕਰਤੂਤਾਂ ਕਰ ਕੇ ਅਤੇ ਪੱਥਰ ਲਗਾ ਕੇ ਪੰਜਾਬ ਤੋਂ ਹਰਿਆਣਾ ਵੱਲ ਜਾ ਰਹੇ ਸਾਰੇ ਰਸਤੇ ਬੰਦ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੇ ਕਾਫਲੇ ਉਚਾਨਾ ਮੰਡੀ ਵਿੱਚ ਹੋ ਰਹੀ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਨਾ ਹੋ ਸਕਣ।

You must be logged in to post a comment Login