ਐੱਨਡੀਏ ਸਰਕਾਰ ਦੇ ਮੌਜੂਦਾ ਕਾਰਜਕਾਲ ਵਿੱਚ ਹੀ ਲਾਗੂ ਹੋਵੇਗਾ ‘ਇਕ ਦੇਸ਼, ਇਕ ਚੋਣ’

ਐੱਨਡੀਏ ਸਰਕਾਰ ਦੇ ਮੌਜੂਦਾ ਕਾਰਜਕਾਲ ਵਿੱਚ ਹੀ ਲਾਗੂ ਹੋਵੇਗਾ ‘ਇਕ ਦੇਸ਼, ਇਕ ਚੋਣ’

ਨਵੀਂ ਦਿੱਲੀ, 15 ਸਤੰਬਰ- ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਮੌਜੂਦਾ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਸਕਰਾਰ ਆਪਣੇ ਮੌਜੂਦਾ ਕਾਰਜਕਾਲ ਵਿੱਚ ਹੀ ‘ਇਕ ਦੇਸ਼, ਇਕ ਚੋਣ’ ਨੂੰ ਲਾਗੂ ਕਰੇਗਾ ਅਤੇ ਉਸ ਨੂੰ ਭਰੋਸਾ ਹੈ ਕਿ ਇਸ ਸੁਧਾਰ ਨੂੰ ਸਾਰੀਆਂ ਪਾਰਟੀਆਂ ਦਾ ਸਮਰਥਨ ਮਿਲੇਗਾ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ’ਤੇ ਸੂਤਰਾਂ ਨੇ ਦੱਸਿਆ ਕਿ ਸੱਤਾਧਾਰੀ ਗੱਠਜੋੜ ਦੇ ਅੰਦਰ ਇਕਜੁੱਟਤਾ ਬਾਕੀ ਕਾਰਜਕਾਲ ਵਿੱਚ ਵੀ ਬਣੀ ਰਹੇਗੀ। ਇਕ ਸੂਤਰ ਨੇ ਦੱਸਿਆ, ‘‘ਨਿਸ਼ਚਿਤ ਤੌਰ ’ਤੇ, ਇਸ ਨੂੰ ਇਸੇ ਕਾਰਜਕਾਲ ਵਿੱਚ ਅਮਲ ’ਚ ਲਿਆਂਦਾ ਜਾਵੇਗਾ। ਇਹ ਇਕ ਅਸਲੀਅਤ ਹੋਵੇਗੀ।’’ ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਮਹੀਨੇ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਸਫੀਲ ਤੋਂ ਕੀਤੇ ਗਏ ਆਪਣੇ ਸੰਬੋਧਨ ਦੌਰਾਨ ‘ਇਕ ਦੇਸ਼, ਇਕ ਚੋਣ’ ਦੀ ਜ਼ੋਰਦਾਰ ਵਕਾਲਤ ਕੀਤੀ ਸੀ ਅਤੇ ਕਿਹਾ ਸੀ ਕਿ ਵਾਰ-ਵਾਰ ਚੋਣਾਂ ਹੋਣ ਨਾਲ ਦੇਸ਼ ਦੀ ਤਰੱਕੀ ਵਿੱਚ ਅੜਿੱਕੇ ਖੜ੍ਹੇ ਹੁੰਦੇ ਹਨ। ਮੋਦੀ ਨੇ ਕਿਹਾ ਸੀ, ‘‘ਰਾਸ਼ਟਰ ਨੂੰ ‘ਇਕ ਦੇਸ਼, ਇਕ ਚੋਣ’ ਲਈ ਅੱਗੇ ਆਉਣਾ ਹੋਵੇਗਾ।’’

You must be logged in to post a comment Login