‘ਐੱਨਆਰਆਈ ਕੋਟੇ’ ਬਾਰੇ ਪੰਜਾਬ ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਰੱਦ

‘ਐੱਨਆਰਆਈ ਕੋਟੇ’ ਬਾਰੇ ਪੰਜਾਬ ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਰੱਦ

ਨਵੀਂ ਦਿੱਲੀ, 24 ਸਤੰਬਰ : ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਸੁਪਰੀਮ ਕੋਰਟ ਨੇ ਸੂਬੇ ਦੇ ਮੈਡੀਕਲ ਕਾਲਜਾਂ ਵਿਚ ਐੱਮਬੀਬੀਐੱਸ ਅਤੇ ਬੀਡੀਐੱਸ ਕੋਰਸਾਂ ’ਚ ਦਾਖ਼ਲਿਆਂ ਲਈ ‘ਐੱਨਆਰਆਈ ਕੋਟੇ’ ਦੀ ਪ੍ਰੀਭਾਸ਼ਾ ਬਦਲਣ ਦੀ ਕਾਰਵਾਈ ਨੂੰ ਰੱਦ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ਨੂੰ ਮੰਗਲਵਾਰ ਨੂੰ ਖ਼ਾਰਜ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਇਸ ਕਾਰਵਾਈ ਨੂੰ ‘ਪੂਰੀ ਤਰ੍ਹਾਂ ਧੋਖਾਧੜੀ’ ਅਤੇ ‘ਪੈਸੇ ਕਮਾਉਣ ਦਾ ਜ਼ਰੀਆ’ ਕਰਾਰ ਦਿੱਤਾ ਹੈ।

You must be logged in to post a comment Login