ਦਾਦਾ ਸਾਹਿਬ ਫਾਲਕੇ ਐਵਾਰਡ ਮਿਥੁਨ ਚੱਕਰਵਰਤੀ ਨੂੰ ਦੇਣ ਦਾ ਫ਼ੈਸਲਾ

ਦਾਦਾ ਸਾਹਿਬ ਫਾਲਕੇ ਐਵਾਰਡ ਮਿਥੁਨ ਚੱਕਰਵਰਤੀ ਨੂੰ ਦੇਣ ਦਾ ਫ਼ੈਸਲਾ

ਨਵੀਂ ਦਿੱਲੀ, 30 ਸਤੰਬਰ : ਫਿਲਮਾਂ ਦੇ ਖੇਤਰ ਵਿਚ ਦੇਸ਼ ਦਾ ਸਭ ਤੋਂ ਵੱਡਾ ਤੇ ਵੱਕਾਰੀ ‘ਦਾਦਾ ਸਾਹਿਬ ਫਾਲਕੇ ਐਵਾਰਡ’ ਦੇਣ ਲਈ ਸੀਨੀਅਰ ਅਦਾਕਾਰ ਮਿਥੁਨ ਚੱਕਰਵਰਤੀ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ ਜੋ ‘ਮ੍ਰਿਗਯਾ’, ‘ਸੁਰਕਸ਼ਾ’ ਅਤੇ ‘ਡਾਂਸ ਡਾਂਸ’ ਵਰਗੀਆਂ ਫ਼ਿਲਮਾਂ ਲਈ ਜਾਣੇ ਜਾਂਦੇ ਹਨ। ਗ਼ੌਰਤਲਬ ਹੈ ਕਿ ਕੁਝ ਮਹੀਨੇ ਪਹਿਲਾਂ ਹੀ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਦੇਸ਼ ਦੇ ਤੀਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ ‘ਪਦਮ ਭੂਸ਼ਣ’ ਨਾਲ ਵੀ ਨਿਵਾਜਿਆ ਸੀ। ਇਹ ਐਲਾਨ ਸੋਮਵਾਰ ਨੂੰ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਿਵਨੀ ਵੈਸ਼ਣਵ ਨੇ ‘ਐਕਸ’ ਉਤੇ ਕੀਤਾ। ਆਪਣੀ ਐਕਸ ਪੋਸਟ ਵਿਚ ਉਨ੍ਹਾਂ ਕਿਹਾ, ‘‘ਮਿਥੁਨ ਦਾਦਾ ਦਾ ਲਾਸਾਨੀ ਫ਼ਿਲਮੀ ਸਫ਼ਰ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਹੈ! ਮੈਨੂੰ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਦਾਦਾ ਸਾਹਿਬ ਫਾਲਕੇ ਚੋਣ ਜਿਊਰੀ ਨੇ ਇਹ ਐਵਾਰਡ ਭਾਰਤੀ ਸਿਨੇਮਾ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਨਾਮੀ ਅਦਾਕਾਰ ਸ੍ਰੀ ਮਿਥੁਨ ਚੱਕਰਵਰਤੀ ਜੀ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ।’’

You must be logged in to post a comment Login