ਮਹਾਰਾਸ਼ਟਰ ਦੇ ਡਿਪਟੀ ਸਪੀਕਰ ਨੇ ਸਕੱਤਰੇਤ ਦੀ ਤੀਜੀ ਮੰਜ਼ਲ ਤੋਂ ਛਾਲ ਮਾਰੀ

ਮਹਾਰਾਸ਼ਟਰ ਦੇ ਡਿਪਟੀ ਸਪੀਕਰ ਨੇ ਸਕੱਤਰੇਤ ਦੀ ਤੀਜੀ ਮੰਜ਼ਲ ਤੋਂ ਛਾਲ ਮਾਰੀ

ਮੁੰਬਈ, 4 ਅਕਤੂਬਰ- ਨੈਸ਼ਨਲਿਸਟ ਕਾਂਗਰਸ ਪਾਰਟੀ- ਅਜੀਤ ਪਵਾਰ ਧੜੇ ਦੇ ਵਿਧਾਇਕ ਅਤੇ ਮਹਾਰਾਸ਼ਟਰ ਵਿਧਾਨ ਸਭਾ ਦੇ ਡਿਪਟੀ ਸਪੀਕਰ ਨਰਹਰੀ ਝਰੀਵਾਲ ਨੇ ਸ਼ੁੱਕਰਵਾਰ ਨੂੰ ਇਥੇ ਸੂਬਾਈ ਸਕੱਤਰੇਤ, ਜਿਸ ਨੂੰ ‘ਮੰਤਰਾਲਾ’ ਭਵਨ ਕਿਹਾ ਜਾਂਦਾ ਹੈ, ਦੀ ਤੀਜੀ ਮੰਜ਼ਲ ਤੋਂ ਛਾਲ ਮਾਰ ਦਿੱਤੀ ਪਰ ਹੇਠਾਂ ਜਾਲ ਲਾਇਆ ਹੋਣ ਕਾਰਨ ਉਹ ਉਸ ਵਿਚ ਡਿੱਗਣ ਕਰ ਕੇ ਸੁਰੱਖਿਅਤ ਬਚ ਗਏ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਕਥਿਤ ਤੌਰ ’ਤੇ ਸੂਬਾ ਸਰਕਾਰ ਦੇ ਇਸ ਹੈਡ ਕੁਆਰਟਰ ਦੀ ਤੀਜੀ ਮੰਜ਼ਲ ਤੋਂ ਛਾਲ ਮਾਰ ਦਿੱਤੀ। ਦੱਸਣਯੋਗ ਹੈ ਕਿ ਝਰੀਵਾਲ ਸੂਬੇ ਦੀ ਅਨੁਸੂਚਿਤ ਕਬੀਲਿਆਂ (ਐੱਸਟੀ) ਸਬੰਧੀ ਕੋਟੇ ਵਿਚ ਖ਼ਾਨਾਬਦੋਸ਼ ‘ਧਨਗਰ’ ਭਾਈਚਾਰੇ ਨੂੰ ਰਾਖਵਾਂਕਰਨ ਦਿੱਤੇ ਜਾਣ ਦਾ ਵਿਰੋਧ ਕਰ ਰਹੇ ਹਨ। ਗ਼ੌਰਤਲਬ ਹੈ ਕਿ ਧਨਗਰ ਭਾਈਚਾਰੇ ਨੂੰ ਇਸ ਵੇਲੇ ਓਬੀਸੀ ਕੋਟੇ ਵਿਚ ਰਾਖਵਾਂਕਰਨ ਮਿਲਿਆ ਹੋਇਆ ਹੈ, ਪਰ ਉਹ ਐੱਸਟੀ ਕੋਟੇ ਵਿਚੋਂ ਰਾਖਵਾਂਕਰਨ ਮੰਗ ਰਹੇ ਹਨ।

You must be logged in to post a comment Login