ਦੋ ਮੁਕਾਬਲਿਆਂ ਵਿੱਚ 3 ਦਹਿਸ਼ਤਗਰਦ ਹਲਾਕ, 4 ਜਵਾਨ ਜ਼ਖ਼ਮੀ

ਦੋ ਮੁਕਾਬਲਿਆਂ ਵਿੱਚ 3 ਦਹਿਸ਼ਤਗਰਦ ਹਲਾਕ, 4 ਜਵਾਨ ਜ਼ਖ਼ਮੀ

ਸ੍ਰੀਨਗਰ, 2 ਨਵੰਬਰ- ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਦੇ ਡਾਊਨਟਾਊਨ ਇਲਾਕੇ ਖਾਨਯਾਰ ਵਿੱਚ ਸੁਰੱਖਿਆ ਦਸਤਿਆਂ ਨਾਲ ਹੋਏ ਇਕ ਮੁਕਾਬਲੇ ਵਿਚ ਲਸ਼ਕਰੇ-ਤੋਇਬਾ ਨਾਲ ਸਬੰਧਤ ਇਕ ਦਹਿਸ਼ਤਗਰਦ ਮਾਰਿਆ ਗਿਆ। ਇਸ ਮੁਕਾਬਲੇ ਦੌਰਾਨ ਚਾਰ ਸੁਰੱਖਿਆ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿਚੋਂ ਦੋ ਜਵਾਨ ਸੀਆਰਪੀਐੱਫ ਅਤੇ ਦੋ ਜੰਮੂ-ਕਸ਼ਮੀਰ ਪੁਲੀਸ ਨਾਲ ਸਬੰਧਤ ਹਨ। ਇਸੇ ਤਰ੍ਹਾਂ ਅਨੰਤਨਾਗ ਜ਼ਿਲ੍ਹੇ ਵਿੱਚ ਵੀ ਸ਼ਨਿੱਚਰਵਾਰ ਨੂੰ ਸਲਾਮਤੀ ਦਸਤਿਆਂ ਨਾਲ ਹੋਏ ਮੁਕਾਬਲੇ ‘ਚ ਦੋ ਅਣਪਛਾਤੇ ਅਤਿਵਾਦੀ ਮਾਰੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਸ੍ਰੀਨਗਰ ਸ਼ਹਿਰ ਦੇ ਅੰਦਰੂਨੀ ਖਾਨਯਾਰ ਖੇਤਰ ਵਿੱਚ ਇੱਕ ਸੀਏਐਸਓ (ਘੇਬਾਬੰਦੀ ਅਤੇ ਤਲਾਸ਼ੀ ਅਪਰੇਸ਼ਨ) ਸ਼ੁਰੂ ਕੀਤਾ ਸੀ। ਅਧਿਕਾਰੀਆਂ ਨੇ ਕਿਹਾ, “ਜਿਵੇਂ ਹੀ ਸੁਰੱਖਿਆ ਬਲ ਲੁਕੇ ਹੋਏ ਅਤਿਵਾਦੀਆਂ ਦੇ ਨੇੜੇ ਪੁੱਜੇ ਤਾਂ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਮੁੱਠਭੇੜ ਸ਼ੁਰੂ ਹੋ ਗਈ।”

You must be logged in to post a comment Login