ਨਵੀਂ ਦਿੱਲੀ, 9 ਨਵੰਬਰ- ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਨੇ ਸਾਰੀਆਂ ਕਿਆਸਅਰਾਈਆਂ ’ਤੇ ਠੱਲ ਪਾਉਂਦਿਆਂ ਅੱਜ ਇੱਥੇ ਅਧਿਕਾਰਤ ਤੌਰ ’ਤੇ ਸਪੱਸ਼ਟ ਕੀਤਾ ਕਿ ਚੈਂਪੀਅਨਜ਼ ਟਰਾਫੀ ਲਈ ਭਾਰਤੀ ਟੀਮ ਪਾਕਿਸਤਾਨ ਨਹੀਂ ਜਾਵੇਗੀ। ਬੋਰਡ ਨੇ ਅੱਜ ਅਧਿਕਾਰਤ ਤੌਰ ’ਤੇ ਪਾਕਿਸਤਾਨ ਕ੍ਰਿਕਟ ਬੋਰਡ ਕੋਲ ਆਪਣਾ ਰੁਖ਼ ਸਪੱਸ਼ਟ ਕਰ ਦਿੱਤਾ ਹੈ। 2025 ਚੈਂਪੀਅਨਜ਼ ਟਰਾਫੀ 19 ਫਰਵਰੀ ਤੋਂ 9 ਮਾਰਚ ਤੱਕ ਤਿੰਨ ਸ਼ਹਿਰਾਂ ਕਰਾਚੀ, ਲਾਹੌਰ ਅਤੇ ਰਾਵਲਪਿੰਡੀ ਵਿੱਚ ਹੋਵੇਗੀ। ਬੀਸੀਸੀਆਈ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਟੀਮ ਨੂੰ ਟੂਰਨਾਮੈਂਟ ਵਿੱਚ ਹਿੱਸਾ ਲੈਣ ਤੋਂ ਰੋਕਣ ਦਾ ਕਾਰਨ ਦੱਸਿਆ ਹੈ। ਹੁਣ ਭਾਰਤੀ ਕ੍ਰਿਕਟ ਬੋਰਡ ਨੇ ਕਿਹਾ ਹੈ ਕਿ ਟੀਮ ਦੇ ਮੈਚ ਦੁਬਈ ਵਿੱਚ ਹੋਣੇ ਚਾਹੀਦੇ ਹਨ। ਪਿਛਲੇ ਦੋ ਸਾਲਾਂ ਦੌਰਾਨ ਇਹ ਦੂਜੀ ਵਾਰ ਹੈ, ਜਦੋਂ ਟੀਮ ਨੇ ਅਜਿਹਾ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਏਸ਼ੀਅਨ ਕ੍ਰਿਕਟ ਕੌਂਸਲ ਦੇ ਮੁਖੀ ਜੈ ਸ਼ਾਹ ਦੀ ਅਗਵਾਈ ਵਿੱਚ ਭਾਰਤ ਨੇ ਸ੍ਰੀਲੰਕਾ ਵਿੱਚ ਮੈਚ ਖੇਡੇ ਸੀ।
You must be logged in to post a comment Login