ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ

ਚੰਡੀਗੜ੍ਹ, 22 ਨਵੰਬਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਥਾਂ ਪਾਰਟੀ ਦੀ ਪੰਜਾਬ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਰੋੜਾ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਦਾ ਐਲਾਨ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਦੇ ਨਾਲ ਹੀ ਬਟਾਲਾ ਹਲਕੇ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਵਰਕਿੰਗ ਪ੍ਰਧਾਨ ਥਾਪਿਆ ਗਿਆ ਹੈ।ਪੰਜਾਬ ਨਵਿਆਉਣਯੋਗ ਊਰਜਾ ਮੰਤਰੀ ਅਰੋੜਾ, ਜੋ ਸੁਨਾਮ ਹਲਕੇ ਤੋਂ ਵਿਧਾਇਕ ਹਨ, ਦੀ ਸੂਬਾ ਪਾਰਟੀ ਪ੍ਰਧਾਨ ਵਜੋਂ ਨਿਯੁਕਤੀ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਚਰਚਾ ਚੱਲ ਰਹੀ ਸੀ, ਹਾਲਾਂਕਿ ਇਸ ਦਾ ਅੰਤਿਮ ਫੈਸਲਾ ਸ਼ੁੱਕਰਵਾਰ ਨੂੰ ਦਿੱਲੀ ’ਚ ‘ਆਪ’ ਸੰਸਦੀ ਮਾਮਲਿਆਂ ਦੀ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ। ਇੱਕ ਪ੍ਰਮੁੱਖ ਹਿੰਦੂ ਚਿਹਰਾ ਹੋਣ ਦੇ ਨਾਤੇ ਉਨ੍ਹਾਂ ਦੀ ਨਿਯੁਕਤੀ ਪਾਰਟੀ ਨੂੰ ਹਿੰਦੂ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਵਿੱਚ ਮਦਦ ਕਰੇਗੀ, ਜਿਨ੍ਹਾਂ ਦਾ ਝੁਕਾਅ ਇਸ ਸਮੇਂ ਭਾਜਪਾ ਵੱਲ ਜ਼ਿਆਦਾ ਹੈ।

You must be logged in to post a comment Login