ਸੰਭਲ ਹਿੰਸਾ ਸਬੰਧੀ ਸਪਾ ਐਮਪੀ ਤੇ ਵਿਧਾਇਕ ਦੇ ਪੁੱਤਰ ਖ਼ਿਲਾਫ਼ ਐਫਆਈਆਰ

ਸੰਭਲ ਹਿੰਸਾ ਸਬੰਧੀ ਸਪਾ ਐਮਪੀ ਤੇ ਵਿਧਾਇਕ ਦੇ ਪੁੱਤਰ ਖ਼ਿਲਾਫ਼ ਐਫਆਈਆਰ

ਸੰਭਲ (ਯੂਪੀ), 25 ਨਵੰਬਰ- ਯੂਪੀ ਪੁਲੀਸ ਨੇ ਮੁਗ਼ਲ ਦੌਰ ਦੀ ਇਕ ਮਸਜਿਦ ਦੇ ਅਦਾਲਤੀ ਹੁਕਮਾਂ ਨਾਲ ਹੋਏ ਸਰਵੇਖਣ ਨੂੰ ਲੈ ਕੇ ਹੋਈ ਹਿੰਸਾ ਦੇ ਸਬੰਧ ਵਿਚ ਸੱਤ ਐਫਆਈਆਰਜ਼ ਦਰਜ ਕੀਤੀਆਂ ਹਨ, ਜਿਨ੍ਹਾਂ ਵਿਚ ਸਮਾਜਵਾਦੀ ਪਾਰਟੀ (SP) ਦੇ ਸੰਸਦ ਮੈਂਬਰ ਜ਼ਿਆ-ਉਰ-ਰਹਿਮਾਨ ਬਰਕ ਅਤੇ ਸਥਾਨਕ ਸਪਾ ਵਿਧਾਇਕ ਇਕਬਾਲ ਮਹਿਮੂਦ ਦੇ ਪੁੱਤਰ ਸੋਹੇਲ ਇਕਲਬਾਲ  ਨੂੰ ਵੀ ਮੁਲਜ਼ਮਾਂ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਹ ਜਾਣਕਾਰੀ ਸੋਮਵਾਰ ਨੂੰ ਸਰਕਾਰੀ ਅਧਿਕਾਰੀਆਂ ਨੇ ਦਿੱਤੀ ਹੈ।ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੀ ਮਨਾਹੀ ਦੇ ਹੁਕਮ ਲਾਗੂ ਕਰ ਦਿੱਤੇ ਹਨ ਅਤੇ 30 ਨਵੰਬਰ ਤੱਕ ਸੰਭਲ ਵਿੱਚ ਬਾਹਰੀ ਲੋਕਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਸੰਭਲ ਤਹਿਸੀਲ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਵੀ ਹਨ ਅਤੇ ਸੋਮਵਾਰ ਨੂੰ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਿੰਸਾ ਦੀ ਮੈਜਿਸਟਰੇਟੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਗ਼ੌਰਤਲਬ ਹੈ ਕਿ ਐਤਵਾਰ ਨੂੰ ਸ਼ਾਹੀ ਜਾਮਾ ਮਸਜਿਦ ਦੇ ਸਰਵੇਖਣ ਦਾ ਵਿਰੋਧ ਕਰ ਰਹੇ ਮੁਜ਼ਾਹਰਾਕਾਰੀਆਂ ਦੀ ਪੁਲੀਸ ਨਾਲ ਝੜਪ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੁਰੱਖਿਆ ਕਰਮਚਾਰੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਕਈ ਹੋਰ ਜ਼ਖਮੀ ਹੋ ਗਏ। ਸੋਮਵਾਰ ਨੂੰ ਇਕ ਹੋਰ ਜ਼ਖ਼ਮੀ ਵਿਅਕਤੀ ਦੀ ਮੌਤ ਹੋ ਜਾਣ ਕਾਰਨ  ਮ੍ਰਿਤਕਾਂ ਦੀ ਕੁੱਲ ਗਿਣਤੀ ਵਧ ਕੇ 4 ਗਈ ਹੈ।

You must be logged in to post a comment Login