ਮੁੱਖ ਮੰਤਰੀ ਕੋਠੀ ਨੇੜੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ‘ਤੇ ਪਾਣੀ ਦੀਆਂ ਬੁਛਾੜਾਂ; ਕਈ ਅਧਿਆਪਕ ਜ਼ਖ਼ਮੀ

ਮੁੱਖ ਮੰਤਰੀ ਕੋਠੀ ਨੇੜੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ‘ਤੇ ਪਾਣੀ ਦੀਆਂ ਬੁਛਾੜਾਂ; ਕਈ ਅਧਿਆਪਕ ਜ਼ਖ਼ਮੀ

ਸੰਗਰੂਰ, 3 ਦਸੰਬਰ- ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਅਤੇ ਪੁਲੀਸ ਦਰਮਿਆਨ ਅੱਜ ਝੜਪ ਹੋੋ ਗਈ। ਇਹ ਅਧਿਆਪਕ ਪਿਛਲੇ ਡੇਢ ਸਾਲ ਤੋਂ ਆਪਣੀ ਜੁਆਇਨਿੰਗ ਦੀ ਮੰਗ ਕਰ ਰਹੇ ਸਨ ਜਿਨ੍ਹਾਂ ਨੇ ਈਟੀਟੀ ਕਾਡਰ 5994 ਯੂਨੀਅਨ ਅਤੇ 2364 ਯੂਨੀਅਨ ਦੀ ਅਗਵਾਈ ਹੇਠ ਰੋਸ ਜ਼ਾਹਰ ਕੀਤਾ। ਪੁਲੀਸ ਵਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਖਦੇੜਨ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਜਿਸ ਦੌਰਾਨ ਕਈ ਬੇਰੁਜ਼ਗਾਰ ਅਧਿਆਪਕਾਂ ਦੀਆਂ ਪੱਗਾਂ ਅਤੇ ਚੁੰਨੀਆਂ ਲੱਥ ਗਈਆਂ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀ ਜਖ਼ਮੀ ਵੀ ਹੋ ਗਏ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਪੁਲੀਸ ਵਲੋਂ ਬੇਰੁਜ਼ਗਾਰ ਅਧਿਆਪਕਾਂ ਉਪਰ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ।

You must be logged in to post a comment Login