ਕਿਸਾਨ ਆਗੂ ਡੱਲੇਵਾਲ ਦੇ ਪਿੰਡ ਅੱਜ ਨਹੀਂ ਬਾਲ਼ਿਆ ਕਿਸੇ ਨੇ ਚੁੱਲ੍ਹਾ

ਕਿਸਾਨ ਆਗੂ ਡੱਲੇਵਾਲ ਦੇ ਪਿੰਡ ਅੱਜ ਨਹੀਂ ਬਾਲ਼ਿਆ ਕਿਸੇ ਨੇ ਚੁੱਲ੍ਹਾ
ਫਰੀਦਕੋਟ, 10 ਦਸੰਬਰ : ਕਿਸਾਨੀ ਮੰਗਾਂ ਨੂੰ ਲੈ ਕੇ ਢਾਬੀ ਗੁਜਰਾਂ/ਖਨੌਰੀ ਬਾਰਡਰ ’ਤੇ ਮਰਨ ਵਰਤ ਉੱਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਜੱਦੀ ਪਿੰਡ ਡੱਲੇਵਾਲ ਵਿੱਚ ਵੀ ਅੱਜ ਪਿੰਡ ਦੇ ਲੋਕਾਂ ਨੇ ਉਨ੍ਹਾਂ ਦੇ ਸੰਘਰਸ਼ ਦਾ ਸਾਥ ਦਿੱਤਾ ਪਿੰਡ ਦੇ ਕਿਸੇ ਵੀ ਪਰਿਵਾਰ ਨੇ ਚੁੱਲ੍ਹਾ ਨਹੀਂ ਬਾਲ਼ਿਆ। ਇਸ ਦੇ ਨਾਲ  ਹੀ ਪਿੰਡ ਵਾਸੀਆਂ ਨੇ ਅੱਜ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ’ਤੇ ਬੈਠਣ ਦਾ  ਫ਼ੈਸਲਾ ਕੀਤਾ ਹੈ। ਇਸ ਭੁੱਖ ਹੜਤਾਲ ਵਿੱਚ ਜਗਜੀਤ ਸਿੰਘ ਡੱਲੇਵਾਲ ਦਾ ਲੜਕਾ ਗੁਰਪਿੰਦਰ ਸਿੰਘ, ਨੂੰਹ ਹਰਪ੍ਰੀਤ ਕੌਰ ਅਤੇ ਪੋਤਰਾ ਜਿਗਰਜੋਤ ਵੀ ਸ਼ਾਮਿਲ ਹਨ। ਭੁੱਖ ਹੜਤਾਲ ਵਿੱਚ ਪਿੰਡ ਦੇ ਵਸਨੀਕ ਵਧ ਚੜ੍ਹ ਕੇ ਸ਼ਾਮਿਲ ਹੋਏ।

You must be logged in to post a comment Login