ਕੇਂਦਰ ਸਰਕਾਰ ਬੰਗਲਾਦੇਸ਼ ’ਚ ਘੱਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਵੇ : ਮਮਤਾ ਬੈਨਰਜੀ

ਕੇਂਦਰ ਸਰਕਾਰ ਬੰਗਲਾਦੇਸ਼ ’ਚ ਘੱਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਵੇ : ਮਮਤਾ ਬੈਨਰਜੀ

ਦੀਘਾ (ਪੱਛਮੀ ਬੰਗਾਲ), 11 ਦਸੰਬਰ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਹਿੰਸਾ ਪ੍ਰਭਾਵਿਤ ਬੰਗਲਾਦੇਸ਼ ਵਿੱਚ ਘੱਟਗਿਣਤੀਆਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ ਅਤੇ ਘੱਟਗਿਣਤੀ ਭਾਈਚਾਰਿਆਂ ਨਾਲ ਸਬੰਧਤ ਜਿਹੜੇ ਵੀ ਲੋਕ ਬੰਗਲਾਦੇਸ਼ ਤੋਂ ਭਾਰਤ ਪਰਤਣਾ ਚਾਹੁੰਦੇ ਹਨ, ਉਨ੍ਹਾਂ ਨੂੰ ਭਾਰਤ ਲਿਆਂਦਾ ਜਾਣਾ ਚਾਹੀਦਾ ਹੈ। ਮਮਤਾ  ਬੈਨਰਜੀ ਨੇ ਇਹ ਵੀ ਦਾਅਵਾ ਕੀਤਾ ਕਿ ਖ਼ਿੱਤੇ ਵਿਚ ਜਾਣਬੁੱਝ ਕੇ ਜਾਅਲੀ ਵੀਡੀਓ ਫੈਲਾਏ ਜਾ ਰਹੇ ਹਨ, ਕਿਉਂਕਿ ਕੁਝ ਵਰਗ ਫਿਰਕੂ ਤਣਾਅ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੂੰ ਕਿਹਾ, “ਅਸੀਂ ਬੰਗਲਾਦੇਸ਼ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ ਚਾਹੁੰਦੇ ਹਾਂ। ਕੇਂਦਰ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਸਰਕਾਰ ਨੂੰ ਉਨ੍ਹਾਂ ਲੋਕਾਂ ਨੂੰ ਵਾਪਸ ਵੀ ਲਿਆਉਣਾ ਚਾਹੀਦਾ ਹੈ ਜੋ ਭਾਰਤ ਵਾਪਸ ਆਉਣਾ ਚਾਹੁੰਦੇ ਹਨ।” ਦੱਸਣਯੋਗ ਹੈ ਕਿ ਮੁੱਖ ਮੰਤਰੀ ਜਗਨਨਾਥ ਮੰਦਰ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਲਈ ਦੋ ਦਿਨਾਂ ਵਾਸਤੇ ਦੀਘਾ ਦੇ ਦੌਰੇ ‘ਤੇ ਹਨ।

You must be logged in to post a comment Login