ਕਿਸਾਨਾਂ ਵੱਲੋਂ 30 ਨੂੰ ‘ਪੰਜਾਬ ਬੰਦ’ ਦਾ ਸੱਦਾ

ਕਿਸਾਨਾਂ ਵੱਲੋਂ 30 ਨੂੰ ‘ਪੰਜਾਬ ਬੰਦ’ ਦਾ ਸੱਦਾ

ਸ਼ੰਭੂ ਬਾਰਡਰ, 18 ਦਸੰਬਰ- ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਕਿਸਾਨੀ ਮੰਗਾਂ ਦੀ ਪੂਰਤੀ ਲਈ 10 ਮਹੀਨਿਆਂ ਤੋਂ ਸ਼ੰਭੂ ਅਤੇ ਢਾਬੀ ਗੁੱਜਰਾਂ (ਖਨੌਰੀ) ਬਾਰਡਰਾਂ ’ਤੇ ਜਾਰੀ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਦੇ ਦਿੱਤੇ ਗਏ ਸੱਦੇ ਦੀ ਸਫਲਤਾ ਤੋਂ ਬਾਅਦ ਹੁਣ ਅਗਲੇ ਐਕਸ਼ਨ ਵਜੋਂ 30 ਦਸੰਬਰ ਨੂੰ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਹੈ। ਇਹ ਜਾਣਕਾਰੀ ਅੱਜ ਸ਼ੰਭੂ ਬਾਰਡਰ ’ਤੇ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਨੇਤਾ ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ, ਸੁਵਿੰਦਰ ਸਿੰਘ ਚੌਤਾਲਾ, ਅਸ਼ੋਕ ਬੁਲਾਰਾ, ਤੇਜਵੀਰ ਸਿੰਘ ਪੰਜੋਖਰਾ, ਗੁਰ ਅਮਨੀਤ ਸਿੰਘ ਮਾਂਗਟ, ਪਰਮਜੀਤ ਸਿੰਘ ਜੰਗ ਸਿੰਘ ਭਟੇੜੀ ਅਤੇ ਚਮਕੌਰ ਸਿੰਘ ਨੇ ਦਿੱਤੀ ਹੈ।

You must be logged in to post a comment Login