ਅੰਮ੍ਰਿਤਸਰ/ਦੋਰਾਹਾ, 19 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿਗ ਕਮੇਟੀ ਦੀ ਇੱਕਤਰਤਾ ਵੀਰਵਾਰ ਨੂੰ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਲੱਗੇ ਦੋਸ਼ਾਂ ਦੀ ਪੜਤਾਲ ਵਾਸਤੇ ਇੱਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧ ਵਿੱਚ ਗੁਰਪ੍ਰੀਤ ਸਿੰਘ ਵਾਸੀ ਮੁਕਤਸਰ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲ ਇੱਕ ਸ਼ਿਕਾਇਤ ਕੀਤੀ ਗਈ ਸੀ, ਜਿਸ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਗੰਭੀਰ ਦੋਸ਼ ਲਾਏ ਗਏ ਸਨ। ਅੱਜ ਸੱਦੀ ਗਈ ਹੰਗਾਮੀ ਮੀਟਿੰਗ ਵਿੱਚ ਇਸ ਮਾਮਲੇ ਨੂੰ ਵਿਚਾਰਿਆ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਅੰਤਰਿਗ ਕਮੇਟੀ ਦੀ ਮੀਟਿੰਗ ਵਿੱਚ ਹਾਜ਼ਰ ਮੈਂਬਰ ਸਾਹਿਬਾਨ ਦੀ ਰਾਇ ਤੋਂ ਬਾਅਦ ਪ੍ਰਵਾਨ ਹੋਇਆ ਕਿ ਸਿੰਘ ਸਾਹਿਬ ਦੇ ਅਹੁਦੇ ਦੇ ਮਾਣ-ਸਨਮਾਨ ਨੂੰ ਮੁੱਖ ਰੱਖਦਿਆਂ ਲੱਗੇ ਇਲਜ਼ਾਮਾਂ ਦੀ ਪੜਤਾਲ ਬਹੁਤ ਜ਼ਰੂਰੀ ਹੈ। ਇਕੱਤਰਤਾ ਦੌਰਾਨ ਪਾਸ ਕੀਤੇ ਮਤੇ ਰਾਹੀਂ ਪੜਤਾਲ ਵਾਸਤੇ ਇੱਕ ਸਬ ਕਮੇਟੀ ਦਾ ਗਠਿਨ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਅਤੇ ਅੰਤ੍ਰਿਗ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ। ਇਹ ਸਬ ਕਮੇਟੀ ਮੁਕੰਮਲ ਪੜਤਾਲ ਕਰ ਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login