ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਚਲਦੀ ਬੈਠਕ ’ਚੋਂ ਉੱਠ ਕੇ ਚਲੇ ਗਏ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਚਲਦੀ ਬੈਠਕ ’ਚੋਂ ਉੱਠ ਕੇ ਚਲੇ ਗਏ

ਪਾਤੜਾਂ 13 ਜਨਵਰੀ- ਸੰਯੁਕਤ ਕਿਸਾਨ ਮੋਰਚਾ (ਐੈੱਸਕੇਐੱਮ) ਅਤੇ ਸ਼ੰਭੂ ਤੇ ਖਨੌਰੀ ਬਾਰਡਰ ਉੱਤੇ ਡਟੀਆਂ ਦੋ ਫੋਰਮਾਂ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ(ਕੇਐੱਮਐੱਮ) ਵਿਚਾਲੇ ਏਕਤਾ ਨੂੰ ਲੈ ਕੇ ਪਾਤੜਾਂ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਚ ਅੱਜ ਹੋਈ ਬੈਠਕ ਬੇਨਤੀਜਾ ਰਹੀ। ਬੈਠਕ ਕਿਸੇ ਤਣ ਪੱਤਣ ਨਾ ਲੱਗਣ ਕਰਕੇ ਅਗਲੇ ਗੇੜ ਦੀ ਬੈਠਕ ਹੁਣ 18 ਜਨਵਰੀ ਨੂੰ ਹੋਵੇਗੀ। ਕਾਬਿਲੇਗੌਰ ਹੈ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਚੱਲਦੀ ਬੈਠਕ ਵਿਚੋਂ ਉੱਠ ਕੇ ਚਲੇ ਗਏ ਸਨ। ਉਨ੍ਹਾਂ ਬਾਹਰ ਖੜ੍ਹੇ ਪੱਤਰਕਾਰਾਂ ਨਾਲ ਵੀ ਕੋਈ ਗੱਲ ਨਹੀਂ ਕੀਤੀ। ਉਂਂਝ ਅੱਜ ਦੀ ਬੈਠਕ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ, ਰਮਿੰਦਰ ਸਿੰਘ ਪਟਿਆਲਾ, ਬਲਬੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਡਾ. ਦਰਸ਼ਨ ਪਾਲ, ਯੁੱਧਵੀਰ ਸਿੰਘ, ਅਭਿਮੰਨਿਓ ਕੋਹਾੜ, ਸਰਵਣ ਸਿੰਘ ਪੰਧੇਰ, ਇੰਦਰਜੀਤ ਸਿੰਘ ਕੋਟ ਬੁੱਢਾ, ਲਖਵਿੰਦਰ ਸਿੰਘ ਔਲਖ, ਸੁਖਜਿੰਦਰ ਸਿੰਘ ਹਰਦੋ ਝੰਡੇ ਆਦਿ ਅਗਲੇ ਸੰਘਰਸ਼ ਦੀ ਰੂਪ ਰੇਖਾ ਸਬੰਧੀ ਵਿਚਾਰ ਚਰਚਾ ਕਰਨ ਲਈ ਸ਼ਾਮਲ ਹੋਏ ਸਨ।

You must be logged in to post a comment Login