ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਇੱਕ ਮੀਟਿੰਗ ਭਲਕੇ 31 ਜਨਵਰੀ ਨੂੰ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਸੱਦੀ ਹੈ, ਜਿਸ ਵਿੱਚ ਚੱਲ ਰਹੀ ਭਰਤੀ ਮੁਹਿੰਮ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਇਹ ਖੁਲਾਸਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਮੰਚ ’ਤੇ ਕੀਤਾ ਹੈ। ਸੋਸ਼ਲ ਮੀਡੀਆ ਪਲੈਟਫਾਰਮ ਐਕਸ (X) ਉਤੇ ਅੰਗਰੇਜ਼ੀ ਵਿਚ ਕੀਤੀ ਟਵੀਟ ’ਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਰਕਿੰਗ ਕਮੇਟੀ ਦੀ ਮੀਟਿੰਗ ਬਾਅਦ ਦੁਪਹਿਰ 2.30 ਵਜੇ ਪਾਰਟੀ ਦਫਤਰ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਵੇਗੀ।

You must be logged in to post a comment Login