ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਪੁਲੀਸ ਦੇ 52 ਅਧਿਕਾਰੀ ਬਰਖ਼ਾਸਤ

ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਪੁਲੀਸ ਦੇ 52 ਅਧਿਕਾਰੀ ਬਰਖ਼ਾਸਤ

ਚੰਡੀਗੜ੍ਹ, 19 ਫਰਵਰੀ : ਪੰਜਾਬ ਵਿਚ ਬੁੱਧਵਾਰ ਨੂੰ ਹੋਈ ਇਕ ਵੱਡੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਪੁਲੀਸ ਦੇ 52 ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਪੁਲੀਸ ਦੇ ਮੁਖੀ (DGP Punjab) ਗੌਰਵ ਯਾਦਵ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਇਨ੍ਹਾਂ ਅਧਿਕਾਰੀਆਂ ਉਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਮੱਦੇਨਜ਼ਰ ਕੀਤੀ ਗਈ ਹੈ। ਗ਼ੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਖਿਲਾਫ ਐਕਸ਼ਨ ਤੋਂ ਬਾਅਦ ਪੁਲੀਸ ’ਚ ਇਹ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ ਹੈ।

You must be logged in to post a comment Login