ਧਾਮੀ ਦੇ ਅਸਤੀਫ਼ੇ ਬਾਰੇ ਅਗਲੀ ਮੀਟਿੰਗ ’ਚ ਹੋਵੇਗਾ ਵਿਚਾਰ

ਧਾਮੀ ਦੇ ਅਸਤੀਫ਼ੇ ਬਾਰੇ ਅਗਲੀ ਮੀਟਿੰਗ ’ਚ ਹੋਵੇਗਾ ਵਿਚਾਰ

ਅੰਮ੍ਰਿਤਸਰ, 21 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਵਿਚਾਰ ਕਰਦਿਆਂ ਫਿਲਹਾਲ ਇਸ ਨੂੰ ਪ੍ਰਵਾਨ ਨਹੀਂ ਕੀਤਾ ਹੈ ਅਤੇ ਇਸ ਬਾਰੇ ਅਗਲੀ ਮੀਟਿੰਗ ਵਿਚ ਵਿਚਾਰ ਕੀਤਾ ਜਾਵੇਗਾ। ਉਂਝ ਇਸ ਮਾਮਲੇ ਵਿੱਚ ਅੰਤਰਿੰਗ ਕਮੇਟੀ ਦੇ ਮੈਂਬਰਾਂ ਦੀ ਇੱਕ ਪੰਜ ਮੈਂਬਰੀ ਕਮੇਟੀ ਬਣਾ ਦਿੱਤੀ ਹੈ, ਜੋ ਜਲਦੀ ਹੀ ਐਡਵੋਕੇਟ ਧਾਮੀ ਨੂੰ ਮਿਲੇਗੀ ਅਤੇ ਉਨ੍ਹਾਂ ਨੂੰ ਅਸਤੀਫਾ ਵਾਪਸ ਲੈਣ ਦੀ ਅਪੀਲ ਕਰੇਗੀ। ਪੰਜ ਮੈਂਬਰੀ ਕਮੇਟੀ ਵਿੱਚ ਸ਼ਾਮਿਲ ਮੈਂਬਰਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਬਲਦੇਵ ਸਿੰਘ ਕਾਇਮਪੁਰ, ਹਰ ਸੁਖਪ੍ਰੀਤ ਸਿੰਘ ਰੋਡੇ ,ਬੀਬੀ ਹਰਜਿੰਦਰ ਕੌਰ ਅਤੇ ਸੁਰਜੀਤ ਸਿੰਘ ਤੁਗਲਵਾਲਾ ਸ਼ਾਮਲ ਹਨ। ਇਹ ਪੰਜ ਮੈਂਬਰੀ ਕਮੇਟੀ ਐਡਵੋਕੇਟ ਧਾਮੀ ਨੂੰ ਮਿਲਣ ਵਾਸਤੇ ਜਾਵੇਗੀ ਅਤੇ ਅਸਤੀਫਾ ਵਾਪਸ ਲੈਣ ਦੀ ਅਪੀਲ ਕਰੇਗੀ।

You must be logged in to post a comment Login