‘ਯੁੱਧ ਨਸ਼ੇ ਦੇ ਵਿਰੁੱਧ’: ਪੰਜਾਬ ਪੁਲੀਸ ਵੱਲੋਂ 750 ਥਾਵਾਂ ’ਤੇ ਛਾਪੇ

‘ਯੁੱਧ ਨਸ਼ੇ ਦੇ ਵਿਰੁੱਧ’: ਪੰਜਾਬ ਪੁਲੀਸ ਵੱਲੋਂ 750 ਥਾਵਾਂ ’ਤੇ ਛਾਪੇ

ਚੰਡੀਗੜ੍ਹ, 1 ਮਾਰਚ- ਪੰਜਾਬ ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਨੇ ਅੱਜ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਰਚ ਆਪਰੇਸ਼ਨ ਚਲਾਇਆ ਹੈ। ਇਸ ਦੌਰਾਨ ਪੁਲੀਸ ਨੇ ਕਈ ਥਾਵਾਂ ਤੋਂ ਨਸ਼ਾ ਤਸਕਰਾਂ ਨੂੰ ਹਿਰਾਸਤ ਵਿੱਚ ਲਿਆ ਹੈ।ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਅੱਜ ਸਵੇਰੇ ਬਠਿੰਡਾ, ਪਟਿਆਲਾ, ਜਲੰਧਰ, ਲੁਧਿਆਣਾ, ਤਰਨ ਤਾਰਨ, ਫਿਰੋਜ਼ਪੁਰ ਅਤੇ ਹੋਰ ਕਈ ਸ਼ਹਿਰਾਂ ਵਿੱਚ ਨਸ਼ਿਆਂ ਦੇ ਵਿਰੁੱਧ ਜੰਗੀ ਪੱਧਰ ਤੇ ਛਾਪੇ ਮਾਰੀਆਂ ਕੀਤੀਆਂ ਜਾ ਰਹੀਆਂ ਹਨ। ਪੁਲੀਸ ਵੱਲੋਂ ਸੂਬੇ ਵਿੱਚ 750 ਦੇ ਕਰੀਬ ਨਸ਼ਿਆਂ ਦੇ ਹੋਟ ਸਪੋਟ ਦੀ ਸ਼ਨਾਖਤ ਕਰਕੇ ਛਾਪੇ ਮਾਰੇ ਗਏ ਹਨ। ਇਸ ਦੌਰਾਨ 12000 ਤੋਂ ਵੱਧ ਪੁਲੀਸ ਮੁਲਾਜ਼ਮ ਇਸ ਕਾਰਵਾਈ ਵਿੱਚ ਲੱਗੇ ਹੋਏ ਹਨ। ਜ਼ਿਕਰਯੋਗ ਹੈ ਕਿ ਲੰਘੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਸਨ।

You must be logged in to post a comment Login