ਨਾਜਾਇਜ਼ ਪਿਸਤੌਲ ਤੇ ਕਾਰਤੂਸਾਂ ਸਣੇ ਦੋ ਗ੍ਰਿਫ਼ਤਾਰ

ਨਾਜਾਇਜ਼ ਪਿਸਤੌਲ ਤੇ ਕਾਰਤੂਸਾਂ ਸਣੇ ਦੋ ਗ੍ਰਿਫ਼ਤਾਰ

ਅੰਬਾਲਾ , 2 ਮਾਰਚ : ਥਾਣਾ ਮੁਲਾਨਾ ਖੇਤਰ ਵਿਚ ਗ਼ੈਰਕਾਨੂੰਨੀ ਹਥਿਆਰ ਰੱਖਣ ਦੇ ਮਾਮਲੇ ਵਿਚ ਸੀਆਈਏ-ਸ਼ਾਹਜ਼ਾਦਪੁਰ, ਅੰਬਾਲਾ ਦੀ ਪੁਲੀਸ ਟੀਮ ਨੇ ਸਬ ਇੰਸਪੈਕਟਰ ਜਰਨੈਲ ਸਿੰਘ ਦੀ ਅਗਵਾਈ ’ਚ ਕਾਰਵਾਈ ਕਰਦੇ ਹੋਏ ਹਰਮਨ ਸਿੰਘ, ਵਾਸੀ ਪਿੰਡ ਕਲਰੀ ਜਾਗੀਰ, ਥਾਣਾ ਇੰਦਰੀ, ਜ਼ਿਲ੍ਹਾ ਕਰਨਾਲ ਨੂੰ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਹਰਮਨ ਸਿੰਘ ਨੇ ਦੱਸਿਆ ਕਿ ਇਹ ਗ਼ੈਰਕਾਨੂੰਨੀ ਹਥਿਆਰ ਅਤੇ ਕਾਰਤੂਸ ਉਸ ਨੇ ਰਾਜ ਬਰਮਨ, ਵਾਸੀ ਪਿੰਡ ਧਾਨਾ ਖੰਡੀ, ਥਾਣਾ ਦੇਹਾਤ, ਸਹਾਰਨਪੁਰ (ਉੱਤਰ ਪ੍ਰਦੇਸ਼) ਤੋਂ ਖਰੀਦੇ ਹਨ। ਪੁਲੀਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਰਾਜ ਬਰਮਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਅਦਾਲਤ ਦੇ ਹੁਕਮ ਅਨੁਸਾਰ ਰਾਜਬਰਮਨ ਦਾ ਇਕ ਦਿਨ ਦਾ ਪੁਲੀਸ ਰਿਮਾਂਡ ਮਿਲਿਆ ਜਦਕਿ ਹਰਮਨ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਸੀ.ਆਈ.ਏ ਟੀਮ ਨੂੰ ਸੁਚਨਾ ਮਿਲੀ ਕਿ ਇਕ ਵਿਅਕਤੀ ਗ਼ੈਰਕਾਨੂੰਨੀ ਹਥਿਆਰਾਂ ਨਾਲ ਮੌਜੂਦ ਹੈ ਜੋ ਕਿਸੇ ਵੀ ਅਪਰਾਧਿਕ ਘਟਨਾ ਨੂੰ ਅੰਜਾਮ ਦੇ ਸਕਦਾ ਹੈ। ਇਸ ਤੋਂ ਬਾਅਦ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ।

You must be logged in to post a comment Login